ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 32ਵੀਂ ਜ਼ਿਲ੍ਹਾ ਬਾਲ ਵਿਗਿਆਨ ਕਾਂਗਰਸ ’ਚ ਮਾਰੀਆਂ ਮੱਲਾਂ, ਰਾਜ ਪੱਧਰੀ ਮੁਕਾਬਲੇ ਲਈ ਚੋਣ
ਦੋਰਾਹਾ, 12 ਨਵੰਬਰ (ਪੱਤਰ ਪ੍ਰੇਰਕ)- ਪੰਜਾਬ ਸਰਕਾਰ ਦੇ ਸਾਇੰਸ ਤੇ ਤਕਨਾਲੋਜੀ ਵਿਭਾਗ ਵੱਲੋਂ ’ਵਿਸ਼ਵ ਵਿਗਿਆਨ ਦਿਵਸ’ ਮੌਕੇ ਸੀਨੀਅਰ ਸੈਕੰਡਰੀ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਲੁਧਿਆਣਾ ਵਿਖੇ ਕਰਵਾਏ ਗਏ, ਜਿਸ ਵਿਚ ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 32ਵੀਂ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਸੀਨੀਅਰ ਵਰਗ ਵਿਚ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਦਿਲਨਾਜ਼ ਕੌਰ ਅਤੇ ਨਿਸ਼ਠਾ ਬਰਥਵਾਲ ਨੇ ’ਗ੍ਰੇਨ ਡਰਾਇੰਗ ਬੱਬਲ’ (ਖੇਤੀਬਾੜੀ ਵਿੱਚ ਵਾਢੀ ਤੋਂ ਬਾਅਦ ਅਨਾਜ ਦੀ ਸਾਂਭ-ਸੰਭਾਲ) ਵਾਤਾਵਰਣ-ਪੱਖੀ ਅਤੇ ਸਸਤੇ ਮਾਡਲ ਨਾਲ ਰਾਜ ਪੱਧਰੀ ਬਾਲ ਵਿਗਿਆਨ ਕਾਂਗਰਸ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ।
ਦੋਰਾਹਾ, 12 ਨਵੰਬਰ (ਪੱਤਰ ਪ੍ਰੇਰਕ)- ਪੰਜਾਬ ਸਰਕਾਰ ਦੇ ਸਾਇੰਸ ਤੇ ਤਕਨਾਲੋਜੀ ਵਿਭਾਗ ਵੱਲੋਂ ’ਵਿਸ਼ਵ ਵਿਗਿਆਨ ਦਿਵਸ’ ਮੌਕੇ ਸੀਨੀਅਰ ਸੈਕੰਡਰੀ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਲੁਧਿਆਣਾ ਵਿਖੇ ਕਰਵਾਏ ਗਏ, ਜਿਸ ਵਿਚ ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 32ਵੀਂ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਸੀਨੀਅਰ ਵਰਗ ਵਿਚ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਦਿਲਨਾਜ਼ ਕੌਰ ਅਤੇ ਨਿਸ਼ਠਾ ਬਰਥਵਾਲ ਨੇ ’ਗ੍ਰੇਨ ਡਰਾਇੰਗ ਬੱਬਲ’ (ਖੇਤੀਬਾੜੀ ਵਿੱਚ ਵਾਢੀ ਤੋਂ ਬਾਅਦ ਅਨਾਜ ਦੀ ਸਾਂਭ-ਸੰਭਾਲ) ਵਾਤਾਵਰਣ-ਪੱਖੀ ਅਤੇ ਸਸਤੇ ਮਾਡਲ ਨਾਲ ਰਾਜ ਪੱਧਰੀ ਬਾਲ ਵਿਗਿਆਨ ਕਾਂਗਰਸ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ. ਈ. ਓ.) ਡਿੰਪਲ ਮਦਾਨ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਅਤੇ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਸੁਖਪਾਲ ਸਿੰਘ, ਡਾਇਰੈਕਟਰ ਤਪਵੀਰ ਸਿੰਘ ਤੇ ਪ੍ਰਿੰਸੀਪਲ ਮੋਨਿਕਾ ਸਾਰਵਾਲ ਨੇ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਦਿਲੀ ਮੁਬਾਰਕਬਾਦ ਦਿੱਤੀ।