12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪ੍ਰਦੀਪ ਸਿੰਘ ਬੈਂਸ ਨੇ ਖੰਨਾ ਦੇ ਐਸ . ਡੀ . ਐਮ . ਵਜੋਂ ਅਹੁਦਾ ਸੰਭਾਲਿਆ

ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਪ੍ਰਦੀਪ ਸਿੰਘ ਬੈਂਸ ਪੀ. ਸੀ.

Ad Position 21
No active advertisement
ਅਜੀਤ ਡੈਸਕ 13-11-2026
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਪ੍ਰਦੀਪ ਸਿੰਘ ਬੈਂਸ ਪੀ. ਸੀ. ਐੱਸ. ਨੇ ਅੱਜ ਖੰਨਾ ਵਿਖੇ ਉਪ ਮੰਡਲ ਮੈਜਿਸਟਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਉਪ ਮੰਡਲ ਮੈਜਿਸਟਰੇਟ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੇ ਪ੍ਰਸ਼ਾਸਨਿਕ ਤਜਰਬੇ ਅਤੇ ਕਾਰਜਕੁਸ਼ਲਤਾ ਨਾਲ ਖੰਨਾ ਸਬ-ਡਵੀਜ਼ਨ ਵਿੱਚ ਸਰਕਾਰੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਉਮੀਦ ਹੈ। ਅਹੁਦਾ ਸੰਭਾਲਣ ਉਪਰੰਤ ਪ੍ਰਦੀਪ ਸਿੰਘ ਬੈਂਸ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸਬ-ਡਵੀਜ਼ਨ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣ, ਨਾਗਰਿਕ ਸਹੂਲਤਾਂ ਵਿੱਚ ਸੁਧਾਰ ਕਰਨ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਨਿਯਮਤ ਸਮੀਖਿਆ ਕਰਨ ਨੂੰ ਵੀ ਤਰਜੀਹ ਦਿੱਤੀ ਜਾਵੇਗੀ। ਐਸ. ਡੀ. ਐਮ. ਨੇ ਕਿਹਾ ਕਿ ਪ੍ਰਸ਼ਾਸਨ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣਾ ਸਮੇਂ ਦੀ ਲੋੜ ਹੈ। ਇਸ ਲਈ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਤੇ ਲੋਕ ਸੇਵਾ ਦੀ ਭਾਵਨਾ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਆਸਾਨੀ ਨਾਲ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਦਾ ਮੁਹਾਲੀ ਹਵਾਈ ਅੱਡੇ ’ਤੇ ਬਾਵਾ ਨੇ ਕੀਤਾ ਸਵਾਗਤ ਅਗਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 32ਵੀਂ ਜ਼ਿਲ੍ਹਾ ਬਾਲ ਵਿਗਿਆਨ ਕਾਂਗਰਸ ’ਚ ਮਾਰੀਆਂ ਮੱਲਾਂ, ਰਾਜ ਪੱਧਰੀ ਮੁਕਾਬਲੇ...
Ad Position 24