ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਚੋਣਾਂ ਲੜੇਗੀ- ਕੌਂਸਲਰ ਸ਼ੇਰੀ
ਸਾਹਨੇਵਾਲ, 13 ਨਵੰਬਰ (ਹਨੀ ਚਾਠਲੀ)- ਵਿਰੋਧੀ ਪਾਰਟੀਆਂ ਕਾਂਗਰਸ ਪਾਰਟੀ ਵਿਰੁੱਧ ਜਿਨ੍ਹਾਂ ਮਰਜ਼ੀ ਝੂਠਾ ਪ੍ਰਚਾਰ ਕਰੀ ਜਾਣ, ਪਰ ਕਾਂਗਰਸ ਦੀ ਸਰਕਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ ਦੀ ਅਗਵਾਈ ’ਚ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ ਕਰਨ ਲਈ ਰੱਖੇ ਸਮਾਗਮ ’ਚ ਸ਼ਾਮਲ ਹੋਣ ਤੋਂ ਪਹਿਲਾ ਕਾਂਗਰਸ ਪਾਰਟੀ ਦੇ ਕੌਂਸਲਰ ਸ਼ਮਸ਼ੇਰ ਸ਼ੇਰੀ ਨੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤਾ।
ਸਾਹਨੇਵਾਲ, 13 ਨਵੰਬਰ (ਹਨੀ ਚਾਠਲੀ)- ਵਿਰੋਧੀ ਪਾਰਟੀਆਂ ਕਾਂਗਰਸ ਪਾਰਟੀ ਵਿਰੁੱਧ ਜਿਨ੍ਹਾਂ ਮਰਜ਼ੀ ਝੂਠਾ ਪ੍ਰਚਾਰ ਕਰੀ ਜਾਣ, ਪਰ ਕਾਂਗਰਸ ਦੀ ਸਰਕਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ ਦੀ ਅਗਵਾਈ ’ਚ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ ਕਰਨ ਲਈ ਰੱਖੇ ਸਮਾਗਮ ’ਚ ਸ਼ਾਮਲ ਹੋਣ ਤੋਂ ਪਹਿਲਾ ਕਾਂਗਰਸ ਪਾਰਟੀ ਦੇ ਕੌਂਸਲਰ ਸ਼ਮਸ਼ੇਰ ਸ਼ੇਰੀ ਨੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਕੌਂਸਲਰ ਸ਼ੇਰੀ ਨੇ ਕਿਹਾ ਕਿ ਲੋਕਾਂ ਨਾਲ ਤਰਾਂ ਤਰਾਂ ਦਾ ਝੂਠ ਬੋਲ ਕੇ ਆਪ ਸਰਕਾਰ ਨੇ ਲੋਕਾਂ ਦਾ ਕੁੱਝ ਨਹੀਂ ਸਵਾਰਿਆ। ਕੌਂਸਲਰ ਸ਼ੇਰੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਚੋਣਾਂ ਲੜੇਗੀ ਅਤੇ ਜਿੱਤ ਹਾਸਲ ਕਰ ਕੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ। ਇਸ ਮੌਕੇ ਭਾਰੀ ਗਿਣਤੀ ਚ ਕਾਂਗਰਸ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।