ਕੇਂਦਰ ਤੇ ਸੂਬਾ ਸਰਕਾਰ ਮੰਡੀਆਂ ਬੰਦ ਦੇ ਮੱਦੇਨਜ਼ਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਖ਼ਰੀਦਣ ਦਾ ਤੁਰੰਤ ਪ੍ਰਬੰਧ ਕਰੇ- ਸ਼ਾਹਪੁਰ
ਪਾਇਲ, 13 ਨਵੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ’ਚ ਇਸ ਸਾਲ ਝੋਨੇ ਦੀ ਚੰਗੀ ਪੈਦਾਵਾਰ ਹੋਣ ਕਾਰਨ ਖ਼ਰੀਦ ਪ੍ਰਬੰਧ ਬਹੁਤ ਨਿਗੂਣੇ ਰਹਿ ਗਏ ਹਨ। ਇਸ ਬਾਰੇ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਤੇ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਡਾ.
ਡ
ਡਾ. ਸੁਰਿੰਦਰ ਸਿੰਘ ਸ਼ਾਹਪੁਰ
14-11-2026
ਪਾਇਲ, 13 ਨਵੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ’ਚ ਇਸ ਸਾਲ ਝੋਨੇ ਦੀ ਚੰਗੀ ਪੈਦਾਵਾਰ ਹੋਣ ਕਾਰਨ ਖ਼ਰੀਦ ਪ੍ਰਬੰਧ ਬਹੁਤ ਨਿਗੂਣੇ ਰਹਿ ਗਏ ਹਨ। ਇਸ ਬਾਰੇ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਤੇ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਡਾ. ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਸਰਕਾਰ ਵਲੋਂ 400 ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਮੰਡੀਆਂ ਬੰਦ ਦੇ ਮੱਦੇਨਜ਼ਰ ਕੇਂਦਰ ਅਤੇ ਸੂਬਾ ਸਰਕਾਰ ਝੋਨੇ ਦੀ ਫ਼ਸਲ ਖ਼ਰੀਦਣ ਦਾ ਤੁਰੰਤ ਖ਼ਰੀਦਣ ਦਾ ਤੁਰੰਤ ਪ੍ਰਬੰਧ ਕਰੇ। ਪੰਜਾਬ ’ਚ ਝੋਨੇ ਦੀ ਕੁੱਲ ਪੈਦਾਵਾਰ 200 ਲੱਖ ਮੀਟਰਿਕ ਟਨ ਤੋਂ ਵਧੇਰੇ ਹੋਣ ਦੀ ਸੰਭਾਵਨਾ ਹੈ। ਜਦ ਕਿ ਕੇਂਦਰ ਸਰਕਾਰ ਵਲੋਂ ਸੀਜ਼ਨ 2026-27 ਲਈ 180 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਨਿਰਧਾਰਿਤ ਕੀਤਾ ਹੈ, ਜਿਸ ਦੀ ਕੇਂਦਰ ਸਰਕਾਰ ਨੇ ਅਕਤੂਬਰ ਮਹੀਨੇ ਲਈ ਝੋਨੇ ਦੀ ਖ਼ਰੀਦ ਲਈ 42786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਲਿਮਟ ਮਨਜ਼ੂਰ ਕੀਤੀ ਸੀ। ਇਸ ਕਾਰਨ 20 ਲੱਖ ਟਨ ਵਾਧੂ ਝੋਨੇ ਦੀ ਖ਼ਰੀਦ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਤੁਰੰਤ ਪ੍ਰਬੰਧ ਕਰੇ ਕਿਉਂਕਿ ਸਰਕਾਰ ਵਲੋਂ 400 ਮੰਡੀਆਂ ਬੰਦ ਦੇ ਮੱਦੇਨਜ਼ਰ ਕਿਸਾਨ ਬਹੁਤ ਮੰਡੀਆਂ ’ਚ ਪ੍ਰੇਸ਼ਾਨ ਹੋ ਰਿਹਾ ਹੈ। ਕਿਸਾਨਾਂ ਦੀ ਇਸ ਤ੍ਰਾਸਦੀ ਦੇ ਮੱਦੇਨਜ਼ਰ ਸਰਕਾਰ ਤੁਰੰਤ ਝੋਨੇ ਦੀ ਖ਼ਰੀਦ ਦਾ ਤੁਰੰਤ ਪ੍ਰਬੰਧ ਕਰ ਕੇ ਕਿਸਾਨਾਂ ਨੂੰ ਲੁੱਟ ਤੋਂ ਬਚਾਵੇ ਉਨ੍ਹਾਂ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਵੱਧ ਪੈਦਾਵਾਰ ਦੇ ਮੱਦੇਨਜ਼ਰ 20 ਲੱਖ ਮੀਟਰਿਕ ਟਨ ਹੋਰ ਟੀਚਾ ਨਿਰਧਾਰਿਤ ਕਰ ਕੇ ਵਾਧੂ ਸੀ. ਸੀ. ਐੱਲ. ਮਨਜ਼ੂਰ ਕੀਤੀ ਜਾਵੇ ਤਾਂਕਿ ਕਿਸਾਨ ਦੇ ਝੋਨੇ ਨੂੰ ਮੰਡੀਆਂ ’ਚ ਰੁਲਣ ਤੇ ਕਿਸਾਨ ਨੂੰ ਪ੍ਰੇਸ਼ਾਨ ਹੋਣ ਤੋ ਬਚਾਇਆ ਜਾਵੇ।