13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜੀ. ਐੱਚ. ਜੀ. ਨਰਸਿੰਗ ਕਾਲਜ ਦਾ ਬੀ. ਐੱਸ. ਸੀ. ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 13 ਨਵੰਬਰ (ਸੁਸ਼ੀਲ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਵਲੋਂ ਐਲਾਨੇ ਗਏ ਬੀ. ਐੱਸ.

Ad Position 21
No active advertisement
ਬੀ.ਐੱਸ.ਸੀ ਦੀ ਪ੍ਰੀਖਿਆ ਵਿਚ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ। 14-11-2026
ਰਾਏਕੋਟ, 13 ਨਵੰਬਰ (ਸੁਸ਼ੀਲ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਵਲੋਂ ਐਲਾਨੇ ਗਏ ਬੀ. ਐੱਸ. ਸੀ. ਨਰਸਿੰਗ ਭਾਗ ਦੂਜਾ (ਤੀਜੇ ਸਮੈਸਟਰ) ਦੇ ਨਤੀਜਿਆਂ ਵਿਚ ਜੀ.ਐੱਚ.ਜੀ. ਕਾਲਜ ਆਫ਼ ਨਰਸਿੰਗ, ਰਾਏਕੋਟ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਐਲਾਨੇ ਗਏ ਨਤੀਜਿਆਂ ਅਨੁਸਾਰ ਮਹਿਕਦੀਪ ਕੌਰ ਪੁੱਤਰੀ ਸ. ਸੁਖਦੇਵ ਸਿੰਘ ਨੇ 8.00 ਐੱਸ.ਜੀ.ਪੀ.ਏ. ਨਾਲ ਪਹਿਲਾ, ਹਰਮਨਪ੍ਰੀਤ ਕੌਰ ਪੁੱਤਰੀ ਸ. ਹਰਿੰਦਰ ਸਿੰਘ ਨੇ 7.82 ਐੱਸ.ਜੀ.ਪੀ.ਏ. ਨਾਲ ਦੂਜਾ, ਜਦਕਿ ਸੁਮਨਦੀਪ ਕੌਰ ਪੁੱਤਰੀ ਸ. ਹਰਜੀਤ ਸਿੰਘ, ਜੈਸਮੀਨ ਕੌਰ (ਪੁੱਤਰੀ ਸ. ਦਰਸ਼ਨ ਸਿੰਘ) ਅਤੇ ਅਮਰਜੋਤ ਕੌਰ (ਪੁੱਤਰੀ ਸ. ਨਪਿੰਦਰਜੀਤ ਸਿੰਘ) ਨੇ 7.59 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਕਰਮਵੀਰ ਕੌਰ ਅਤੇ ਵਾਈਸ ਪ੍ਰਿੰਸੀਪਲ ਪ੍ਰੋ. ਰਮਨਦੀਪ ਕੌਰ ਨੇ ਹੋਣਹਾਰ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ। ਕਾਲਜ ਦੇ ਚੇਅਰਮੈਨ ਡਾ : ਬੀ.ਐੱਲ. ਬਾਂਸਲ, ਡਾਇਰੈਕਟਰ ਡਾ. ਵਰੁਣ ਬਾਂਸਲ ਅਤੇ ਡਾ. ਗੀਤਿਕਾ ਬਾਂਸਲ ਨੇ ਵਿਦਿਆਰਥਣਾਂ, ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਲਗਨ ਅਤੇ ਅਧਿਆਪਕਾਂ ਦੇ ਸੁਚੱਜੇ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਕਰਨ ਨਾਲ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ- ਵਿਧਾਇਕ ਇਯਾਲੀ, ਐਡਵੋਕੇਟ ਗਿੱਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਸਰਕਲ (ਸ਼ਹਿਰੀ) ਦੇ ਵਰਕਰਾਂ ਦਾ ਜਥਾ ਰੈਲੀ ਲਈ ਰਵਾਨਾ
Ad Position 24