13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਦਸਮੇਸ਼ ਖ਼ਾਲਸਾ ਗਰਲਜ਼ ਸਕੂਲ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਰਾਏਕੋਟ, 13 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਵਿਖੇ ਯੂਕੋ ਬੈਂਕ (ਸ਼ਾਖਾ ਰੂੰਮੀ) ਦੇ ਵਿਸ਼ੇਸ਼ ਸਹਿਯੋਗ ਨਾਲ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦੌਰਾਨ ਯੂਕੋ ਬੈਂਕ ਰੂੰਮੀ ਦੇ ਸ਼ਾਖਾ ਪ੍ਰਬੰਧਕ ਯਸ਼ ਵਰਧਨ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਹਾਇਕ ਪ੍ਰਬੰਧਕ ਕੇਸ਼ਵ ਰਾਓ ਤੇ ਖੇਤੀਬਾੜੀ ਅਧਿਕਾਰੀ ਪ੍ਰਤੀਕ ਕੁਮਾਰ ਸ਼ਰਮਾ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 14-11-2026
ਰਾਏਕੋਟ, 13 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਵਿਖੇ ਯੂਕੋ ਬੈਂਕ (ਸ਼ਾਖਾ ਰੂੰਮੀ) ਦੇ ਵਿਸ਼ੇਸ਼ ਸਹਿਯੋਗ ਨਾਲ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦੌਰਾਨ ਯੂਕੋ ਬੈਂਕ ਰੂੰਮੀ ਦੇ ਸ਼ਾਖਾ ਪ੍ਰਬੰਧਕ ਯਸ਼ ਵਰਧਨ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਹਾਇਕ ਪ੍ਰਬੰਧਕ ਕੇਸ਼ਵ ਰਾਓ ਤੇ ਖੇਤੀਬਾੜੀ ਅਧਿਕਾਰੀ ਪ੍ਰਤੀਕ ਕੁਮਾਰ ਸ਼ਰਮਾ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਇਕ ਸੋਹਣੇ ਸਮਾਜ ਦੀ ਸਿਰਜਣਾ ਦੇ ਵਿਸ਼ੇ ’ਤੇ ਆਧਾਰਿਤ ਬਹੁਤ ਹੀ ਖੂਬਸੂਰਤ ਅਤੇ ਅਰਥਪੂਰਨ ਪੋਸਟਰ ਤਿਆਰ ਕੀਤੇ, ਜਦਕਿ ਬੱਚਿਆਂ ਨੇ ਆਪਣੀ ਕਲਾ ਦੇ ਜ਼ਰੀਏ ਸੁਨੇਹਾ ਦਿੱਤਾ ਕਿ ਦੇਸ਼ ਦੀ ਤਰੱਕੀ ਲਈ ਭ੍ਰਿਸ਼ਟਾਚਾਰ ਮੁਕਤ ਢਾਂਚਾ ਹੋਣਾ ਬਹੁਤ ਜ਼ਰੂਰੀ ਹੈ। ਮੁਕਾਬਲੇ ਦੌਰਾਨ ਵਿਦਿਆਰਥਣ ਮਨਪ੍ਰੀਤ ਕੌਰ ਨੇ ਪਹਿਲਾ, ਅਗਮਪ੍ਰੀਤ ਕੌਰ ਨੇ ਦੂਜਾ ਤੇ ਸਮਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮਹਿਮਾਨਾਂ ਅਤੇ ਸਕੂਲ ਪ੍ਰਬੰਧਕਾਂ ਵਲੋਂ ਜੇਤੂ ਬੱਚਿਆਂ ਨੂੰ ਟਰਾਫੀਆਂ ਵੰਡ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਬਾਕੀ ਸਮੂਹ ਬੱਚਿਆਂ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਵੀ ਵਿਸ਼ੇਸ਼ ਇਨਾਮ ਦਿੱਤੇ ਗਏ। ਇਸ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸਰਬਜੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੇ ਸਮਾਜਿਕ ਜਾਗਰੂਕਤਾ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸੂਬੇ ’ਚ ਪਕੜ ਮਜ਼ਬੂਤ ਹੋਈ- ਦਰਸ਼ਨ ਸਿੰਘ ਸ਼ਿਵਾਲਿਕ ਅਗਲੀ ਖ਼ਬਰ ਮਾਣੂੰਕੇ ਵਿਖੇ ਬਾਬਾ ਕਾਲਾ ਮਾਹਿਰ ਦੇ ਅਸਥਾਨ ’ਤੇ ਸਾਲਾਨਾ ਸਮਾਗਮ ਕਰਵਾਇਆ
Ad Position 24