ਖੰਨਾ ਦੇ ਪੈਨਸ਼ਨਰਾਂ ਦੀ ਇਕ ਮੀਟਿੰਗ ਬਲਬੀਰ ਚੰਦ ਦੀ ਅਗਵਾਈ ਹੇਠ ਹੋਈ
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਾਂ ਦੀ ਇਕ ਮੀਟਿੰਗ ਬਲਬੀਰ ਚੰਦ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੰਗਰੂਰ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 19 ਨਵੰਬਰ 2026 ਤੱਕ ਚਲ ਰਹੇ ਧਰਨੇ ਵਿਚ ਸ਼ਾਮਿਲ ਹੋਣ ਦੀਆਂ ਤਿਆਰੀਆਂ ਕੀਤੀਆਂ ਗਈਆਂ।
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਾਂ ਦੀ ਇਕ ਮੀਟਿੰਗ ਬਲਬੀਰ ਚੰਦ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੰਗਰੂਰ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 19 ਨਵੰਬਰ 2026 ਤੱਕ ਚਲ ਰਹੇ ਧਰਨੇ ਵਿਚ ਸ਼ਾਮਿਲ ਹੋਣ ਦੀਆਂ ਤਿਆਰੀਆਂ ਕੀਤੀਆਂ ਗਈਆਂ। ਖੰਨਾ ਪੈਨਸ਼ਨਰਜ ਐਸੋਸੀਏਸ਼ਨ ਵਲੋਂ ਧਰਨੇ ਦਾ ਪੂਰਾ ਸਮਰਥਨ ਕੀਤਾ ਗਿਆ। ਬਲਵੰਤ ਰਾਏ, ਪਲਵਿੰਦਰ ਸਿੰਘ ਅਗਜ਼ੈਕਟਿਵ ਮੈਂਬਰ ਤੇ ਚੰਦਨ ਨੇਗੀ ਵਲੋਂ ਸਰਕਾਰੀ ਨੀਤੀਆਂ ਦੀ ਸਖਤ ਨਿਖੇਧੀ ਕੀਤੀ ਗਈ। ਇਸ ਮੌਕੇ ਮੀਟਿੰਗ ਅਨਿਲ ਕੁਮਾਰ, ਰਣਜੀਤ ਸਿੰਘ, ਸਾਗਰ ਮਹੁੰਮਦ, ਚਰਨ ਸਿੰਘ ਭੱਟੀ, ਲਛਮਣਦਾਸ, ਜਸਪਾਲ ਸਿੰਘ, ਨਿਰਮਲ ਸਿੰਘ ਭਮਰਾ, ਪਰਮਜੀਤ ਸਿੰਘ, ਕਰਨੈਲ ਸਿੰਘ ਲਲਹੇੜੀ ਆਦਿ ਹਾਜ਼ਰ ਸਨ। 14 ਖੰਨਾ32 ਮੀਟਿੰਗ ਮੌਕੇ ਜਾਣਕਾਰੀ ਦਿੰਦੇ ਪੈਨਸ਼ਨਰ। ਤਸਵੀਰ : ਸੋਨੀ ਗਿੱਲ