ਬੀਬਾ ਹਰਸਿਮਰਤ ਕੌਰ ਬਾਦਲ 18 ਨਵੰਬਰ ਨੂੰ ਪਿੰਡ ਇਕੋਲਾਹਾ ਖੰਨਾ ਵਿਖੇ ਪਹੁੰਚਣਗੇ
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਿਆਂ ਖ਼ਿਲਾਫ਼ ਮਹਿਲਾਵਾਂ ਨੂੰ ਜਾਗਰੂਕ ਕਰਨ ਲਈ 18 ਨਵੰਬਰ ਨੂੰ ਪਿੰਡ ਇਕੋਲਾਹਾ ਖੰਨਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਤੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਸਦੀਪ ਕੌਰ ਯਾਦੂ ਦੀ ਅਗਵਾਈ ’ਚ ਸਮਾਗਮ ਹੋ ਰਿਹਾ ਹੈ। ਇਹ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ’ਚ ਚਲਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਦਾ ਹਿੱਸਾ ਹੈ।
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਿਆਂ ਖ਼ਿਲਾਫ਼ ਮਹਿਲਾਵਾਂ ਨੂੰ ਜਾਗਰੂਕ ਕਰਨ ਲਈ 18 ਨਵੰਬਰ ਨੂੰ ਪਿੰਡ ਇਕੋਲਾਹਾ ਖੰਨਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਤੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਸਦੀਪ ਕੌਰ ਯਾਦੂ ਦੀ ਅਗਵਾਈ ’ਚ ਸਮਾਗਮ ਹੋ ਰਿਹਾ ਹੈ। ਇਹ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ’ਚ ਚਲਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਦਾ ਹਿੱਸਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿਲਾਵਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਤੇ ਨਸ਼ਿਆਂ ਖ਼ਿਲਾਫ਼ ਮਹਿਲਾਵਾਂ ਨੂੰ ਜਾਗਰੂਕ ਕਰਨ ਲਈ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਪਿੰਡ ਇਕੋਲਾਹਾ ਵਿਖੇ ਕਰਵਾਏ ਜਾ ਰਹੇ ਸਮਾਗਮ ਸਬੰਧੀ ਔਰਤਾਂ ਨੂੰ ਲਾਮਬੰਦ ਕਰਨ ਲਈ ਵਾਰਡ ਨੰਬਰ 10 ’ਚ ਸ਼ਹਿਰੀ 2 ਦੇ ਪ੍ਰਧਾਨ ਬਲਜਿੰਦਰ ਸਿੰਘ ਬਿੰਦੀ ਸੇਖੋਂ ਤੇ ਵਾਰਡ ਇੰਚਾਰਜ ਦਰਸ਼ਨ ਮਸ਼ਾਲ ਦੀ ਅਗਵਾਈ ’ਚ ਬੈਠਕ ਕੀਤੀ ਗਈ ਜਿਸ ’ਚ ਬੀਬੀ ਜਸਦੀਪ ਕੌਰ ਯਾਦੂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸੀਨੀਅਰ ਆਗੂ ਸਤੀਸ਼ ਵਰਮਾ ਸਲਾਣਾ ਵਾਲੇ, ਹਲਕਾ ਖੰਨਾ ਤੋਂ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਕੁਲਦੀਪ ਕੌਰ ਗਗਨ ਕਾਲੀਰਾਓ, ਸਾਬਕਾ ਕੌਂਸਲਰ ਤਲਵਿੰਦਰ ਕੌਰ ਰੋਸ਼ਾ, ਬੀਬੀ ਮਨਦੀਪ ਕੌਰ ਇਸਤਰੀ ਅਕਾਲੀ ਦਲ ਸ਼ਹਿਰੀ-2 ਦਾ ਸਰਕਲ ਪ੍ਰਧਾਨ, ਭਜਨ ਸਿੰਘ, ਗੋਰਵ ਘਈ, ਡਾ. ਨੱਥੂ ਲਾਲ ਆਦਿ ਹਾਜ਼ਰ ਸਨ।