ਪ੍ਰਭਾਤ ਫੇਰੀ ਦੇ ਦੂਜੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਮਾਛੀਵਾੜਾ ਸਾਹਿਬ, 14 ਨਵੰਬਰ (ਮਨੋਜ ਕੁਮਾਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਲੋਂ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੇ ਦੂਜੇ ਦਿਨ ਵੱਡੀ ਗਿਣਤੀ ਵਿਚ ਬੜੀ ਸ਼ਰਧਾ ਭਾਵਨਾ ਨਾਲ ਸੰਗਤਾਂ ਨਤਮਸਤਕ ਹੋਈਆਂ। ਅੰਮ੍ਰਿਤ ਵੇਲੇ ਪ੍ਰਭਾਤ ਫੇਰੀ ਤਕਰੀਬਨ 3.
ਮਾਛੀਵਾੜਾ ਸਾਹਿਬ, 14 ਨਵੰਬਰ (ਮਨੋਜ ਕੁਮਾਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਲੋਂ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੇ ਦੂਜੇ ਦਿਨ ਵੱਡੀ ਗਿਣਤੀ ਵਿਚ ਬੜੀ ਸ਼ਰਧਾ ਭਾਵਨਾ ਨਾਲ ਸੰਗਤਾਂ ਨਤਮਸਤਕ ਹੋਈਆਂ। ਅੰਮ੍ਰਿਤ ਵੇਲੇ ਪ੍ਰਭਾਤ ਫੇਰੀ ਤਕਰੀਬਨ 3. 40 ਤੋਂ ਗੁਰਦੁਆਰਾ ਸਾਹਿਬ ਤੋਂ ਚਲ ਕੇ ਖ਼ਾਲਸਾ ਚੌਂਕ ਵਿਚੋਂ ਹੁੰਦੇ ਹੋਏ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਸ਼ਹਿਰ ਦੇ ਵੱਖ-ਵੱਖ ਘਰਾਂ ਵਿਚ ਅਰਦਾਸ ਕਰ ਕੇ ਅਖੀਰ ਗੁਰਦੁਆਰਾ ਸਾਹਿਬ ਪਹੁੰਚੀ। ਇਸ ਮੌਕੇ ਸੰਗਤਾਂ ਵਲੋਂ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕੀਤਾ ਗਿਆ ਅਤੇ ਸਾਰੇ ਵਾਤਾਵਰਨ ਨੂੰ ਭਗਤੀਮਈ ਬਣਾ ਦਿੱਤਾ ਗਿਆ। ਗੁਰਦੁਆਰਾ ਸਾਹਿਬ ਪਹੁੰਚਣ ’ਤੇ ਕਥਾ ਵਾਚਕ ਭਾਈ ਏਕਨਾਮ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਦੇ ਜੀਵਨ ਨਾਲ ਸਬੰਧਿਤ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਬਾਬਾ ਮੋਹਨ ਸਿੰਘ, ਜਸਵੀਰ ਸਿੰਘ ਗਿੱਲ, ਮੱਖਣ ਸਿੰਘ ਪਾਬਲਾ, ਸ਼ਮਸ਼ੇਰ ਸਿੰਘ, ਸਿਮਰਨਜੀਤ ਸਿੰਘ, ਸੁਰਜੀਤ ਸਿੰਘ ਰਾਜੂ , ਰਣਜੋਧ ਸਿੰਘ ਜੋਧਾ, ਜਪ ਸਿੰਘ ਵੀ ਮੌਜੂਦ ਸਨ।