ਬਾਲ ਦਿਵਸ ਮੌਕੇ ਸਕੂਲ ਮੈਗਜ਼ੀਨ ‘ਅਲਫ਼ਾਜ਼’ ਦਾ ਚੌਥਾ ਐਡੀਸ਼ਨ ਰਿਲੀਜ਼ ਕੀਤਾ
ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਸਥਾਨਕ ਰਘਵੀਰ ਸਿੰਘ ਫਰੀਡਮ ਫਾਈਟਰ ਪੀ. ਐਮ.
ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਸਥਾਨਕ ਰਘਵੀਰ ਸਿੰਘ ਫਰੀਡਮ ਫਾਈਟਰ ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ, ਅਮਲੋਹ ਰੋਡ, ਖੰਨਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਫੈਂਸੀ ਡਰੈੱਸ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ’ਚ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਕਮਲਜੀਤ ਕੌਰ ਵਲੋਂ ਤਿਆਰ ਕਰਵਾਇਆ ਗਿਆ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਾ ਇੱਕ ਪ੍ਰਭਾਵਸ਼ਾਲੀ ਨਾਟਕ ਵੀ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਹੈੱਡਮਾਸਟਰ ਬਲਵਿੰਦਰ ਸਿੰਘ, ਮੁੱਖ ਸੰਪਾਦਕ ਜੋਤੀ ਵਰਮਾ, ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ ’ਤੇ ਸਕੂਲ ਮੈਗਜ਼ੀਨ ‘ਅਲਫ਼ਾਜ਼’ ਦਾ ਚੌਥਾ ਐਡੀਸ਼ਨ ਰਿਲੀਜ਼ ਕੀਤਾ ਗਿਆ। ਸਕੂਲ ਹੈਡ ਮਾਸਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਸੰਪਾਦਕ ਜੋਤੀ ਵਰਮਾ ਨੇ ਇਸ ਮੈਗਜ਼ੀਨ ਨੂੰ ਪ੍ਰਕਾਸ਼ਿਤ ਕਰਵਾਉਣ ਲਈ ਦਿਨ-ਰਾਤ ਅਣਥੱਕ ਮਿਹਨਤ ਕੀਤੀ, ਪ੍ਰਤਿਭਾ ਸ਼ਰਮਾ ਅਤੇ ਮਨਜੀਤ ਕੌਰ ਨੇ ਸਮੱਗਰੀ ਇਕੱਠੀ ਕਰਨ ਅਤੇ ਉਸ ਨੂੰ ਤਰਤੀਬ ਦੇਣ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ। ਉਨ੍ਹਾਂ ਨੇ ਮੈਗਜ਼ੀਨ ਦੇ ਸਫਲਤਾਪੂਰਵਕ ਰਿਲੀਜ਼ ਹੋਣ ’ਤੇ ਮੁੱਖ ਸ ੰਪਾਦਕ ਜੋਤੀ ਵਰਮਾ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਅਧਿਆਪਕ ਦੇਵੀ ਦਿਆਲ, ਸ਼ਿੰਗਾਰਾ ਸਿੰਘ, ਦਵਿੰਦਰ ਸਿੰਘ, ਸ਼ਕਤੀ ਮਨਰੋ, ਕੁਲਦੀਪ ਸਿੰਘ, ਗੁਰਬਰਿੰਦਰ ਸਿੰਘ, ਰੋਹਨ ਜੱਸਲ, ਅ ਨੁਪਮਾ ਜੀਰਥ, ਰਮਨਦੀਪ ਕੌਰ, ਮਨੀਲਾ ਖਾਨ, ਸ਼ਾਲੂ ਚੱਢਾ, ਕਮਲਜੀਤ ਕੌਰ, ਸੁਖਪ੍ਰੀਤ ਕੌਰ, ਪ੍ਰਭਜੋਤ ਕੌਰ, ਸ਼ੈਲੀ ਅਰੋੜਾ, ਸੀਮਾ ਅਤੇ ਸੰਦੀਪ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।