16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ

ਕੁਹਾੜਾ, 16 ਨਵੰਬਰ (ਸੰਦੀਪ ਸਿੰਘ ਕੁਹਾੜਾ)- ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.

Ad Position 21
No active advertisement
ਅਜੀਤ ਡੈਸਕ 17-11-2026
ਕੁਹਾੜਾ, 16 ਨਵੰਬਰ (ਸੰਦੀਪ ਸਿੰਘ ਕੁਹਾੜਾ)- ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਹਰਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਬਲਾਕ ਲੁਧਿਆਣਾ ਦੇ ਸਰਕਲ ਜੰਡਿਆਲੀ ਮਾਈ ਭਾਗੋ ਕਾਲਜ ਪਿੰਡ ਰਾਮਗੜ੍ਹ ਵਿਖੇ ਕਰਾਪ ਰੇਜ਼ੀਡਿਊ ਮੈਨੇਜਮੈਂਟ ਸਕੀਮ ਦੇ ਆਈ. ਈ. ਸੀ. ਕੰਪੋਨੈਂਟ ਅਧੀਨ ਵਿਦਿਆਰਥੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾਲ ਲਗਾਉਣ ਦੇ ਸੰਬੰਧ ਵਿਚ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਮਨ ਚੋਪੜਾ ਵਲੋਂ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਪੂਨਮ ਸ਼ਰਮਾ ਦਾਲ ਵਿਗਿਆਨੀ (ਰਿਟਾਇਰਡ) ਪੀ. ਏ. ਯੂ. ਲੁਧਿਆਣਾ ਵਲੋਂ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਬਾਰੇ ਅਤੇ ਸੂਖਮ ਜੀਵਾਣੂਆਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵ ਜਾਣਕਾਰੀ ਦਿੱਤੀ ਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਕਰਾਤਮਕ ਸੋਚ ਅਪਣਾਉਣ ਬਾਰੇ ਤੇ ਤਣਾਅ ਮੁਕਤ ਜੀਵਨ ਬਾਰੇ ਸੁਝਾਅ ਦਿੱਤੇ। ਇਸ ਮੌਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਤੇ ਸੁਚੱਜੀ ਸਾਂਭ ਸੰਭਾਲ ਸਬੰਧੀ ਲਘੂ ਡਾਕੂਮੈਂਟਰੀ ਫ਼ਿਲਮ ਵੀ ਵਿਦਿਆਰਥੀਆਂ ਨੂੰ ਦਿਖਾਈ ਗਈ। ਇਹ ਵਿਦਿਆਰਥੀਆਂ ਦੀ ਗਤੀਵਿਧੀ ਦਾ ਸਾਰਾ ਪ੍ਰਬੰਧ ਖੇਤੀਬਾੜੀ ਉਪ ਨਿਰੀਖਕ ਬਲਵੰਤ ਸਿੰਘ, ਗੁਰਸੇਵਕ ਸਿੰਘ, ਕਰਨਜੋਤ ਸਿੰਘ ਵਲੋਂ ਕੀਤਾ ਗਿਆ। ਇਸ ਕੈਂਪ ਦਾ ਆਯੋਜਨ ਪ੍ਰਿੰਸੀਪਲ ਡਾ. ਸ਼ਿਖਾ ਢੱਲ, ਯਸ਼ਮੀਤ ਕੌਰ ਤੇ ਹੋਰ ਅਧਿਆਪਕਾਂ ਦੇ ਪੂਰਨ ਸਹਿਯੋਗ ਨਾਲ ਕਰਵਾਇਆ ਗਿਆ। 15 ਖੰਨਾ20
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਵਿਖੇ ਬਾਲ ਦਿਵਸ ਸਮੇਂ ਬਾਲਾਂ ਦਾ ਸਨਮਾਨ ਅਗਲੀ ਖ਼ਬਰ ਬਲਾਕ ਪ੍ਰਧਾਨ ਤਿਵਾੜੀ ਦੇ ਪਰਿਵਾਰ ਦਾ ਕਾਂਗਰਸ ਪਾਰਟੀ ਡਟ ਕੇ ਸਾਥ ਦੇਵੇਗੀ- ਚੰਨੀ
Ad Position 24