ਸੁਨੀਲ ਕੁਮਾਰ ਨੇ ਵੇਟਲਿਫਟਿੰਗ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ
ਬੀਜਾ, 16 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਦੇ ਵਿਦਿਆਰਥੀ ਸੁਨੀਲ ਕੁਮਾਰ ਨੇ ਵੇਟਲਿਫਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਮਾਣ ਵਧਾਇਆ ਹੈ। ਕਾਲਜ ਦੇ ਬੀ.
ਬੀਜਾ, 16 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਦੇ ਵਿਦਿਆਰਥੀ ਸੁਨੀਲ ਕੁਮਾਰ ਨੇ ਵੇਟਲਿਫਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਮਾਣ ਵਧਾਇਆ ਹੈ। ਕਾਲਜ ਦੇ ਬੀ. ਏ. ਭਾਗ ਦੂਜਾ ਦੇ ਵਿਦਿਆਰਥੀ ਸੁਨੀਲ ਕੁਮਾਰ ਨੇ 15 ਨਵੰਬਰ 2026 ਨੂੰ ਚੰਡੀਗੜ੍ਹ ਵਿਖੇ ਚੰਡੀਗੜ੍ਹ ਐਮੇਚਿਓਰ ਵੇਟਲਿਫਟਿੰਗ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈਂਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਮਗਾ ਆਪਣੇ ਨਾਮ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਕਾਲਜ ਵਿੱਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਹੈ। ਵਿਦਿਆਰਥੀ ਦੀ ਇਸ ਸਫ਼ਲਤਾ ’ਤੇ ਕਾਲਜ ਦੇ ਪ੍ਰਿੰਸੀਪਲ ਡਾ . ਗਗਨਦੀਪ ਸਿੰਘ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸੰਘਰਸ਼ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੁਨੀਲ ਕੁਮਾਰ ਵਲੋਂ ਪ੍ਰਾਪਤ ਕੀਤਾ ਗਿਆ ਇਹ ਸਨਮਾਨ ਉਸ ਦੀ ਲਗਨ, ਨਿਰੰਤਰ ਅਭਿਆਸ ਅਤੇ ਮਿਹਨਤ ਦਾ ਸਿੱਟਾ ਹੈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਵੱਲੋਂ ਵੀ ਸੁਨੀਲ ਕੁਮਾਰ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ ਅਤੇ ਉਸ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਪ੍ਰਿੰਸੀਪਲ ਵੱਲੋਂ ਡੀਨ ਸਪੋਰਟਸ ਪ੍ਰੋ. ਵਰਿੰਦਰਜੀਤ ਕੌਰ ਅਤੇ ਡੀ. ਪੀ. ਜਗਵਿੰਦਰ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ।