16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਸ਼ਾਲ ਛੱਠ ਪੂਜਾ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੰਤਰੀ ਸੌਂਦ, ਮੱਥਾ ਟੇਕ ਕੇ ਲਿਆ ਅਸ਼ੀਰਵਾਦ * ਧਾਰਮਿਕ ਅਤੇ ਸੱਭਿਆਚਾਰਕ ਤਿਉਹਾਰ ਸਮਾਜ ਵਿੱਚ ਆਪਸੀ ਭਾਈਚਾਰੇ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ : ਸੌਂਦ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਸ੍ਰੀ ਜੈ ਮਾਂ ਸਰਸਵਤੀ ਕਲੱਬ ਖੰਨਾ ਵੱਲੋਂ 9ਵਾਂ ਵਿਸ਼ਾਲ ਛੱਠ ਪੂਜਾ ਸਮਾਗਮ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਸ੍ਰੀ ਜੈ ਮਾਂ ਸਰਸਵਤੀ ਕਲੱਬ ਖੰਨਾ ਵੱਲੋਂ 9ਵਾਂ ਵਿਸ਼ਾਲ ਛੱਠ ਪੂਜਾ ਸਮਾਗਮ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਛੱਠੀ ਮਈਆ ਅਤੇ ਸੂਰਜ ਦੇਵਤਾ ਦੀ ਪੂਜਾ-ਅਰਚਨਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਗੁਰਜਸ਼ਨ ਸਿੰਘ ਲਾਲੀ ਵੀ ਮੌਜੂਦ ਰਹੇ। ਸਮਾਗਮ ਵਿਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਹੁੰਚ ਕੇ ਛੱਠੀ ਮਈਆ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਪੂਰੇ ਸਮਾਗਮ ਦੌਰਾਨ ਛੱਠੀ ਮਈਆ ਦੇ ਜੈਕਾਰਿਆਂ ਅਤੇ ਭਗਤੀਮਈ ਗੀਤਾਂ ਨਾਲ ਮਾਹੌਲ ਭਗਤੀਮਈ ਬਣਿਆ ਰਿਹਾ। ਸ਼ਰਧਾਲੂਆਂ ਨੇ ਆਪਣੇ ਪਰਿਵਾਰਾਂ ਦੀ ਸੁੱਖ-ਸਮ੍ਰਿੱਧੀ, ਖੁਸ਼ਹਾਲੀ ਤੇ ਚੰਗੇ ਭਵਿੱਖ ਲਈ ਅਰਦਾਸ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੂਹ ਲੋਕਾਂ ਨੂੰ ਛੱਠ ਮਹਾਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਛੱਠ ਪੂਜਾ ਸਾਡੀ ਅਮੀਰ ਭਾਰਤੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਡੂੰਘੀ ਆਸਥਾ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਪਿਆਰ, ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਤੋਂ ਹੀ ਵੱਖ-ਵੱਖ ਧਰਮਾਂ, ਸੱਭਿਆਚਾਰਾਂ ਅਤੇ ਪਰੰਪਰਾਵਾਂ ਦਾ ਸਤਿਕਾਰ ਕਰਨ ਲਈ ਜਾਣੀ ਜਾਂਦੀ ਹੈ। ਸਮਾਗਮ ਦੌਰਾਨ ਕਲੱਬ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਗੁਰਜਸ਼ਨ ਸਿੰਘ ਲਾਲੀ ਅਤੇ ਮੌਜੂਦ ਸਮੂਹ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ। ਮੰਤਰੀ ਸੌਂਦ ਨੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਸਮਾਗਮ ਦੀ ਸ਼ਲਾਘਾ ਕੀਤੀ। ਇਸ ਮੌਕੇ ਕਲੱਬ ਦੇ ਅਹੁਦੇਦਾਰ, ਮੈਂਬਰ, ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਸ਼ਹਿਰ ਦੇ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰੰਗੀਆਂ ਵਿਖੇ ਸ਼ਿਵਾਲਿਕ ਦੀ ਹਾਜ਼ਰੀ ’ਚ ਕਈ ਆਗੂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਸੁਨੀਲ ਕੁਮਾਰ ਨੇ ਵੇਟਲਿਫਟਿੰਗ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ
Ad Position 24