ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਕੀਤੇ ਦਾਸਤਾਨ-ਏ-ਸ਼ਹਾਦਤ ਦੇ ਦਰਸ਼ਨ
ਬੀਜਾ, 17 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਲੋਂ ਵਿਦਿਆਰਥੀਆਂ ਨੂੰ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਦੇ ਦਰਸ਼ਨਾਂ ਲਈ ਲਿਜਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸਿੱਖ ਇਤਿਹਾਸ, ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਸਿੰਘਾਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਬੀਜਾ, 17 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਲੋਂ ਵਿਦਿਆਰਥੀਆਂ ਨੂੰ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਦੇ ਦਰਸ਼ਨਾਂ ਲਈ ਲਿਜਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸਿੱਖ ਇਤਿਹਾਸ, ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਸਿੰਘਾਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਯਾਤਰਾ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਕੁਰਬਾਨੀਆਂ ਨਾਲ ਜੋੜਨਾ ਅਤੇ ਉਨ੍ਹਾਂ ਅੰਦਰ ਸਿੱਖੀ ਸਿਦਕ, ਸੇਵਾ, ਹਿੰਮਤ ਤੇ ਧਰਮ ਪ੍ਰਤੀ ਪਿਆਰ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਕੌਰ ਗਿੱਲ ਨੇ ਕਿਹਾ ਕਿ ਅਜਿਹੀਆਂ ਵਿਦਿਅਕ ਯਾਤਰਾਵਾਂ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਵੱਲੋਂ ਕਰਵਾਈ ਗਈ ਇਹ ਵਿਦਿਅਕ ਯਾਤਰਾ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਰਹੀ।