ਚੰਨੀ ਦੀ ਅਗਵਾਈ ਹੇਠ ਪਿੰਡ ਰਹੋਣ ਵਿਖੇ ਮੀਟਿੰਗ
ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਜਪਾ ਪੰਜਾਬ ਦੇ ਸੂਬਾ ਬੁਲਾਰੇ ਤੇ ਵਰਕਿੰਗ ਕਮੇਟੀ ਮੈਂਬਰ ਇਕਬਾਲ ਸਿੰਘ ਚੰਨੀ ਦੀ ਅਗਵਾਈ ਹੇਠ ਪਿੰਡ ਰਹੋਣ ਵਿਖੇ ਇਕ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿਚ ਬੀਬੀਆਂ ਭੈਣਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ।
ਪ
ਪਿੰਡ ਰਹੋਣ ਵਿਖੇ ਲੋਕਾਂ ਨਾਲ ਮੀਟਿੰਗ ਕਰਦੇ ਹੋਏ ਭਾਜਪਾ ਆਗੂ। ਤਸਵੀਰ : ਸੋਨੀ ਗਿੱਲ
18-11-2026
ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਜਪਾ ਪੰਜਾਬ ਦੇ ਸੂਬਾ ਬੁਲਾਰੇ ਤੇ ਵਰਕਿੰਗ ਕਮੇਟੀ ਮੈਂਬਰ ਇਕਬਾਲ ਸਿੰਘ ਚੰਨੀ ਦੀ ਅਗਵਾਈ ਹੇਠ ਪਿੰਡ ਰਹੋਣ ਵਿਖੇ ਇਕ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿਚ ਬੀਬੀਆਂ ਭੈਣਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਕਬਾਲ ਸਿੰਘ ਚੰਨੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਵਿਚੋਂ ਨਸ਼ਾ, ਗੈਂਗਵਾਦ ਅਤੇ ਅਤੇ ਰਿਸ਼ਵਤਖੋਰੀ ਨੂੰ ਖਤਮ ਕਰ ਸਕਦੀ ਹੈ। ਉਨਾਂ ਕਿਹਾ ਕਿ ਕਦੀ ਪਹਿਲੇ ਸਮੇਂ ਦੌਰਾਨ ਕਿਸੇ ਨੂੰ ਇਹ ਸੋਚਣ ਦੀ ਲੋੜ ਹੁੰਦੀ ਸੀ ਕਿ ਉਹਨਾਂ ਦੇ ਬੱਚੇ ਕਿਤੇ ਨਸ਼ਾ ਤਾਂ ਨਹੀਂ ਕਰਨ ਲੱਗ ਜਾਣਗੇ ਜਾਂ ਰਾਸਤੇ ਵਿਚ ਉਨ੍ਹਾਂ ਨੂੰ ਕੋਈ ਗੋਲੀ ਤਾਂ ਨਹੀਂ ਮਾਰ ਦੇਵੇਗਾ। ਚੰਨੀ ਨੇ ਕਿਹਾ ਕਿ ਜੇ ਅਜਿਹੀਆਂ ਸੋਚਾਂ ਤੋਂ ਬਚ ਕੇ ਸੁੱਖ ਦਾ ਜੀਵਨ ਜਿਊਣਾ ਚਾਹੁੰਦੇ ਹੋ ਤਾਂ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਬਣਾਓ। ਚੰਨੀ ਨੇ ਮੀਟਿੰਗ ਵਿਚ ਸ਼ਾਮਲ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਅਤੇ ਭਾਰਤੀ ਜਨਤਾ ਪਾਰਟੀ ਦੇ ਸਮੁੱਚੇ ਲੀਡਰ ਉਹਨਾਂ ਦੇ ਦੁੱਖ ਸੁੱਖ ਵਿੱਚ ਉਹਨਾਂ ਦਾ ਸਾਥ ਦੇਣਗੇ। ਇਸ ਮੌਕੇ ’ਤੇ ਅਜੀਤਪਾਲ ਸਿੰਘ ਖਾਲਸਾ, ਹਰਸਿਮਰਨਜੀਤ ਸਿੰਘ ਰਿਚੀ ਤੇ ਗੋਲਡੀ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਦਰਜਨਾਂ ਪ੍ਰੀਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਕਬਾਲ ਸਿੰਘ ਚੰਨੀ ਨੇ ਸਭ ਨੂੰ ਭਾਜਪਾ ਦਾ ਪਟਕਾ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ। ਦਲਵੀਰ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੇ ਇਕਬਾਲ ਸਿੰਘ ਚੰਨੀ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੁਲਖ ਰਾਜ ਮਸ਼ਾਲ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਧੰਨਵਾਦ ਕੀਤਾ।