18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕੁਲਾਰ ਕਾਲਜ ਆਫ਼ ਨਰਸਿੰਗ ਦਾ ਬੀ. ਐਸ. ਸੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਬੀਜਾ, 18 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਦਾ ਬੀ. ਐਸ.

Ad Position 21
No active advertisement
ਅਜੀਤ ਡੈਸਕ 19-11-2026
ਬੀਜਾ, 18 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਦਾ ਬੀ. ਐਸ. ਸੀ. ਸਮੈੱਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚੋਂ ਕੁਲਾਰ ਕਾਲਜ ਦੀ ਅਨੰਤਪ੍ਰੀਤ ਕੌਰ ਅਤੇ ਸੁਖਨੂਰ ਕੌਰ ਹਰੀ ਨੇ ਪਹਿਲਾ ਸਥਾਨ, ਪ੍ਰਭਪ੍ਰੀਤ ਕੌਰ ਅਤੇ ਰਨਦੀਪ ਕੌਰ ਨੇ ਦੂਜਾ ਸਥਾਨ ਅਤੇ ਸ਼ਿਵਮ ਕੌਰ ਗਿੱਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਤੇ ਮੈਨੇਜਿੰਗ ਡਾਇਰੈਕਟਰ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਸਿਹਰਾ ਸਮੂਹ ਮਿਹਨਤੀ ਸਟਾਫ਼ ਸਿਰ ਜਾਂਦਾ ਹੈ। ਇਸ ਮੌਕੇ ਡਾਇਰੈਕਟਰ ਪ੍ਰੋਫੈਸਰ ਰੁਪਿੰਦਰ ਸਿੰਘ ਬੈਨੀਪਾਲ, ਪ੍ਰਿੰਸੀਪਲ ਪ੍ਰੋਫੈਸਰ ਅਰਪਨ ਦਿਆਲ ਤੇ ਵਾਇਸ ਪ੍ਰਿੰਸੀਪਲ ਮਿਸਿਜ ਗੁਰਪ੍ਰੀਤ ਕੌਰ ਵੜਿੰਗ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਕਾਲਜ ਵਿੱਚ ਬੇਸਿਕ ਬੀ. ਐਸ. ਸੀ. ਨਰਸਿੰਗ ਤੇ ਜੀ. ਐਨ. ਐਮ. ਦੇ ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ। ਇਸ ਸੰਸਥਾ ਵਿੱਚ ਵੱਖ-ਵੱਖ ਜ਼ਿਲ੍ਹਿਆ ਦੀਆਂ ਲੜਕੀਆਂ ਕੋਰਸ ਪ੍ਰਾਪਤ ਕਰਕੇ ਵਿਦੇਸ਼ ਅਤੇ ਭਾਰਤ ਦੇ ਨਾਮਵਰ ਹਸਪਤਾਲਾਂ ਵਿਚ ਸੈਟਲ ਹੋ ਚੁੱਕੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੁਖਮਨਿੰਦਰ ਸਿੰਘ ਸਬ-ਤਹਿਸੀਲ ਮਾਛੀਵਾੜਾ ਦੇ ਨਾਇਬ ਤਹਿਸੀਲਦਾਰ ਨਿਯੁਕਤ ਅਗਲੀ ਖ਼ਬਰ ਐੱਸ. ਐੱਸ. ਪੀ. ਡਾ. ਆਹਲੂਵਾਲੀਆ ਨੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਢੀਂਡਸਾ ਨੂੰ ਕੀਤਾ ਸਨਮਾਨਿਤ
Ad Position 24