18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿੰਡ ਘੁਡਾਣੀ ਕਲਾਂ ਵਿਖੇ ਵਿਧਾਇਕ ਗਿਆਸਪੁਰਾ ਵਲੋਂ ਸੰਗਤਾਂ ਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੁਲਾਕਾਤ

ਰਾੜਾ ਸਾਹਿਬ, 18 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਤੀਰਥ ਯਾਤਰੀ ਸਭਾ ਤਹਿਤ ਪਿੰਡ ਘੁਡਾਣੀ ਕਲਾਂ ਵਿਖੇ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ ਦੀ ਅਗਵਾਈ ਵਿਚ ਸੰਗਤਾਂ ਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਤੀਰਥ ਯਾਤਰਾ ਦੇ ਪ੍ਰਬੰਧਾਂ ਅਤੇ ਇਸ ਉਪਰਾਲੇ ਸਬੰਧੀ ਗੱਲਬਾਤ ਕੀਤੀ।

Ad Position 21
No active advertisement
ਨਾਇਬ ਤਹਿਸੀਲਦਾਰ ਸੁਖਮਨਿੰਦਰ ਸਿੰਘ ਦਾ ਸਵਾਗਤ ਕਰਦੇ ਹੋਏ ਸਟਾਫ਼ ਮੈਂਬਰ। ਤਸਵੀਰ : ਰਾਜਦੀਪ ਅਲਬੇਲਾ 19-11-2026
ਰਾੜਾ ਸਾਹਿਬ, 18 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਤੀਰਥ ਯਾਤਰੀ ਸਭਾ ਤਹਿਤ ਪਿੰਡ ਘੁਡਾਣੀ ਕਲਾਂ ਵਿਖੇ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ ਦੀ ਅਗਵਾਈ ਵਿਚ ਸੰਗਤਾਂ ਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਤੀਰਥ ਯਾਤਰਾ ਦੇ ਪ੍ਰਬੰਧਾਂ ਅਤੇ ਇਸ ਉਪਰਾਲੇ ਸਬੰਧੀ ਗੱਲਬਾਤ ਕੀਤੀ। ਵਿਧਾਇਕ ਗਿਆਸਪੁਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਬਜ਼ੁਰਗਾਂ ਅਤੇ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਇਸ ਉਪਰਾਲੇ ਨੂੰ ਯਾਦਗਾਰੀ ਅਤੇ ਇਤਿਹਾਸਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਅਜਿਹੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਵੀ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ, ਜੋ ਕਿਸੇ ਕਾਰਨ ਇਕੱਲੇ ਯਾਤਰਾ ਕਰਨ ਤੋਂ ਅਸਮਰੱਥ ਹੁੰਦੇ ਹਨ। ਇਸ ਸਮੇਂ ਹਲਕਾ ਵਿਧਾਇਕ ਗਿਆਸਪੁਰਾ ਦਾ ਸਰਪੰਚ ਗੁਰਿੰਦਰ ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਅਵ ਤਾਰ ਸਿੰਘ ਬੋਪਾਰਾਏ, ਜਥੇਦਾਰ ਮਨਜੀਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਰਣਜੀਤ ਸਿੰਘ, ਪੰਚ ਦਲਵਿੰਦਰ ਕੌਰ, ਪੰਚ ਚਰਨ ਸਿੰਘ, ਡਾਇਰੈਕਟਰ ਹਨੀ ਘੁਡਾਣੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਹਰੀ ਰਾਜਾਂ ਤੋਂ ਪੰਜਾਬ ਦੀਆਂ ਮੰਡੀਆਂ ’ਚ ਆ ਰਿਹਾ ਝੋਨਾ ਕਿਸਾਨੀ ’ਤੇ ਹਮਲਾ- ਦਿਓਲ ਅਗਲੀ ਖ਼ਬਰ ਸੁਖਮਨਿੰਦਰ ਸਿੰਘ ਸਬ-ਤਹਿਸੀਲ ਮਾਛੀਵਾੜਾ ਦੇ ਨਾਇਬ ਤਹਿਸੀਲਦਾਰ ਨਿਯੁਕਤ
Ad Position 24