18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਰਮਾਲੀਪੁਰ ਵਿਖੇ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ

ਪਾਇਲ, 18 ਨਵੰਬਰ (ਰਾਜਿੰਦਰ ਸਿੰਘ)-ਇਥੋਂ ਨੇੜਲੇ ਪਿੰਡ ਬਰਮਾਲੀਪੁਰ ਵਿਖੇ ਜੈ ਮਾਤਾ ਨੈਣਾ ਦੇਵੀ ਕਲੱਬ ਵੱਲੋਂ ਮਾਂ ਭਗਵਤੀ ਦਾ 17ਵਾਂ ਵਿਸ਼ਾਲ ਜਾਗਰਨ ਕਰਵਾਇਆ ਗਿਆ। ਇਸ ਜਾਗਰਣ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮਾਤਾ ਰਾਣੀ ਦੇ ਦਰਬਾਰ ਵਿਚ ਹਾਜ਼ਰੀ ਲਗਵਾਈ ਉੱਥੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 19-11-2026
ਪਾਇਲ, 18 ਨਵੰਬਰ (ਰਾਜਿੰਦਰ ਸਿੰਘ)-ਇਥੋਂ ਨੇੜਲੇ ਪਿੰਡ ਬਰਮਾਲੀਪੁਰ ਵਿਖੇ ਜੈ ਮਾਤਾ ਨੈਣਾ ਦੇਵੀ ਕਲੱਬ ਵੱਲੋਂ ਮਾਂ ਭਗਵਤੀ ਦਾ 17ਵਾਂ ਵਿਸ਼ਾਲ ਜਾਗਰਨ ਕਰਵਾਇਆ ਗਿਆ। ਇਸ ਜਾਗਰਣ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮਾਤਾ ਰਾਣੀ ਦੇ ਦਰਬਾਰ ਵਿਚ ਹਾਜ਼ਰੀ ਲਗਵਾਈ ਉੱਥੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਸ਼ੁਭ ਸੰਦੇਸ਼ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਇਸ ਜਾਗਰਣ ਦੌਰਾਨ ਪ੍ਰਸਿੱਧ ਭਜਨ ਮੰਡਲੀ ਜੀਤ ਹਰਜੀਤ ਵਲੋਂ ਮਾਤਾ ਦੀਆਂ ਭੇਟਾਂ ਅਤੇ ਭਜਨਾਂ ਨਾਲ ਪੰਡਾਲ ਨੂੰ ਭਗਤੀ ਰਸ ਵਿਚ ਰੰਗ ਦਿੱਤਾ ਗਿਆ। ਇਸ ਮੌਕੇ ਜੈ ਮਾਤਾ ਦੀ ਦੇ ਜੈਕਾਰਿਆਂ ਨਾਲ ਸਾਰਾ ਪੰਡਾਲ ਗੂੰਜ ਉੱਠਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਗਗਨ ਵਰਮਾ ਨੇ ਕਿਹਾ ਕਿ ਜੈ ਮਾਤਾ ਰਾਣੀ ਦੀ ਇਸ ਨਗਰ ਤੇ ਅਪਾਰ ਕਿਰਪਾ ਹੈ ਅਤੇ ਉਹ ਆਪਣੇ ਸੱਚੇ ਭਗਤਾਂ ਦੀ ਹਰ ਪੁਕਾਰ ਨੂੰ ਨੇੜੇ ਤੋਂ ਹੋ ਕੇ ਸੁਣਦੀ ਹੈ। ਉਹਨ੍ਹਾਂ ਜਾਗਰਣ ਵਿੱਚ ਪਹੁੰਚੀਆਂ ਸਾਰੀਆਂ ਸੰਗਤਾਂ ਸਮੇਤ ਐਨ. ਆਰ. ਆਈ. ਭਰਾਵਾ, ਗ੍ਰਾਮ ਪੰਚਾਇਤ ਅਤੇ ਨਗਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦੌਰਾਨ ਪ੍ਰਬੰਧਕ ਕਮੇਟੀ ਵੱ ਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸਮੇਤ ਪਹੁੰਚੀਆਂ ਪ੍ਰਮੁੱਖ ਸਖਸ਼ੀਅਤਾਂ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਥਾਣੇਦਾਰ ਵਿਜੇ ਕੁਮਾਰ, ਸਰਪੰਚ ਕਰਮਜੀਤ ਸਿੰਘ ਤੂਰ, ਸਾਬਕਾ ਸਰਪੰਚ ਸੁਖਪਾਲ ਸਿੰਘ ਪਾਲੀ, ਸਾਬਕਾ ਸਰਪੰਚ ਇੰਦਰਜੀਤ ਸਿੰਘ ਤੂਰ, ਪ੍ਰਧਾਨ ਹਰਪ੍ਰੀਤ ਸਿੰਘ ਬਾਬਾ ਜੀ, ਮਾਸਟਰ ਦਲਜਿੰਦਰ ਸਿੰਘ, ਨੰਬਰਦਾਰ ਗੁਰਜੰਟ ਸਿੰਘ, ਸਾਬਕਾ ਪੰਚ ਜਸਪ੍ਰੀਤ ਸਿੰਘ, ਜਗਦੇਵ ਸਿੰਘ , ਸਾਬਕਾ ਪੰਚ ਜਗਬੀਰ ਸਿੰਘ, ਲੱਕੀ, ਮਨਜੀਤ ਵਰਮਾ, ਤਰਨਦੀਪ ਸਿੰਘ ਤੂਰ, ਬਰਿੰਦਰ ਸਿੰਘ, ਜਬਰਜੰਗ ਸਿੰਘ, ਨਿਰਮਲ ਨਿੰਮਾ, ਵਿੱਕੀ ਡੈਅਰੀ ਵਾਲੇ, ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ, ਐਨ. ਆਰ. ਆਈ ਵੀਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐਸ. ਕਾਲਜ ਖੰਨਾ ਦੀ ਗਤਕਾ ਟੀਮ ਵਲੋਂ ਅੰਤਰ-ਕਾਲਜ ਮੁਕਾਬਲੇ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਪੁਸਤਕ ਰਿਵਿਊ ਕਰਵਾਇਆ
Ad Position 24