ਏ. ਐਸ. ਕਾਲਜ ਖੰਨਾ ਦੀ ਗਤਕਾ ਟੀਮ ਵਲੋਂ ਅੰਤਰ-ਕਾਲਜ ਮੁਕਾਬਲੇ ਸ਼ਾਨਦਾਰ ਪ੍ਰਦਰਸ਼ਨ
ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐਸ.
ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐਸ. ਕਾਲਜ, ਖੰਨਾ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਆਯੋਜਿਤ ‘ਅੰਤਰ-ਕਾਲਜ ਗਤਕਾ ਮੁਕਾਬਲਾ 2026’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ ਅਤੇ ਇਤਿਹਾਸ ਰਚ ਦਿੱਤਾ। ਇਹ ਪ੍ਰਾਪਤੀ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ, ਕਿਉਂਕਿ ਸੰਸਥਾ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦੋਂ ਸਰੀਰਕ ਸਿੱਖਿਆ ਵਿਭਾਗ ਦੀ ਕਿਸੇ ਟੀਮ ਨੇ ਅੰਤਰ-ਕਾਲਜ ਗਤਕਾ ਮੁਕਾਬਲੇ ਵਿੱਚ ਹਿੱਸਾ ਲਿਆ ਹੈ। ਕਾਲਜ ਦੀ ਗਤਕਾ ਟੀਮ ਜਿਸ ਵਿੱਚ ਕਰਨਵੀਰ ਸਿੰਘ, ਗੁਰਦੱਤ ਸਿੰਘ ਅਤੇ ਗੁਰਸੇਵਕ ਸਿੰਘ ਸ਼ਾਮਲ ਹਨ ਨੇ ਆਪਣੀ ਪਹਿਲੀ ਹੀ ਸ਼ਮੂਲੀਅਤ ਵਿੱਚ ਇਹ ਵੱਡੀ ਸਫਲਤਾ ਹਾਸਲ ਕੀਤੀ। ਉਨ੍ਹਾਂ ਨੇ ਬੇਮਿਸਾਲ ਮਿਹਨਤ, ਸਮਰਪਣ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ। ਇਸ ਅਹਿਮ ਮੌਕੇ ’ਤੇ, ਕਾਲਜ ਦੇ ਸਕੱਤਰ ਅਜੈ ਸੂਦ ਤੇ ਪ੍ਰਿੰਸੀਪਲ ਡਾ. ਕੇ. ਕੇ. ਸ਼ਰਮਾ ਨੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ, ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਅਸੀਸਾਂ ਦਿੱਤੀਆਂ ਖੇਡ ਡੀਨ ਡਾ. ਦਿਨੇਸ਼ ਕੁਮਾਰ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਗੁਰਵੀਰ ਸਿੰਘ ਅਤੇ ਨਾਲ ਹੀ ਡਾ. ਗਗਨਪ੍ਰੀਤ ਸ਼ਰਮਾ ਤੇ ਪ੍ਰੋ. ਸਿਮ੍ਰਿਤੀ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਪ੍ਰਗਟਾਇਆ। ਇਸ ਮੌਕੇ ਫੈਕਲਟੀ ਮੈਂਬਰ ਡਾ. ਮੋਹਿਤ ਕੁਮਾਰ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਵੀ ਜੇਤੂਆਂ ਨੂੰ ਵਧਾਈ ਦਿੱਤੀ।