19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

26 ਨੂੰ ਫਿਲੌਰ ਵਿਖੇ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ- ਬਸਪਾ ਆਗੂ

ਮਲੌਦ, 19 ਨਵੰਬਰ (ਦਿਲਬਾਗ ਸਿੰਘ ਚਾਪੜਾ)-ਬਹੁਜਨ ਸਮਾਜ ਪਾਰਟੀ ਦੇ ਸਰਕਲ ਮਲੌਦ ਦੇ ਜੋਨ ਇੰਚਾਰਜ਼ ਕੁਲਵੰਤ ਸਿੰਘ ਰੋੜੀਆਂ ਦੀ ਅਗਵਾਈ ਹੇਠ ਜੋਨ ਮਲੌਦ ਦੀ ਮੀਟਿੰਗ ਹੋਈ, ਜਿਸ ਵਿੱਚ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ, ਸੂਬਾ ਸਕੱਤਰ ਕੁਲਵੰਤ ਸਿੰਘ ਮਹਿਤੋ, ਸਕੱਤਰ ਗੁਰਮੀਤ ਸਿੰਘ ਚੌਬਦਰਾ ਅਤੇ ਜਿਲ੍ਹਾ ਪ੍ਰਧਾਨ ਹਰਭਜਨ ਸਿੰਘ ਦੁੱਲਮਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ 26 ਨਵੰਬਰ ਨੂੰ ਫਿਲੌਰ ਵਿਖੇ ਹੋਣ ਵਾਲੀ ਬਸਪਾ ਰੈਲੀ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਆਉਂਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬਸਪਾ ਤਿਆਰੀ ਕਰ ਰਹੀ ਹੈ, ਕਿਉਂਕਿ ਹੁਣ ਤੱਕ ਪੰਜਾਬ ’ਚ ਸਾਰੀਆਂ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਦਾ ਹੀ ਕੰਮ ਕੀਤਾ ਹੈ ਜਦਕਿ ਲੋਕ ਹੁਣ ਬਸਪਾ ਨੂੰ ਮੌਕਾ ਦੇਣ ਦੀ ਤਿਆਰੀ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-11-2026
ਮਲੌਦ, 19 ਨਵੰਬਰ (ਦਿਲਬਾਗ ਸਿੰਘ ਚਾਪੜਾ)-ਬਹੁਜਨ ਸਮਾਜ ਪਾਰਟੀ ਦੇ ਸਰਕਲ ਮਲੌਦ ਦੇ ਜੋਨ ਇੰਚਾਰਜ਼ ਕੁਲਵੰਤ ਸਿੰਘ ਰੋੜੀਆਂ ਦੀ ਅਗਵਾਈ ਹੇਠ ਜੋਨ ਮਲੌਦ ਦੀ ਮੀਟਿੰਗ ਹੋਈ, ਜਿਸ ਵਿੱਚ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ, ਸੂਬਾ ਸਕੱਤਰ ਕੁਲਵੰਤ ਸਿੰਘ ਮਹਿਤੋ, ਸਕੱਤਰ ਗੁਰਮੀਤ ਸਿੰਘ ਚੌਬਦਰਾ ਅਤੇ ਜਿਲ੍ਹਾ ਪ੍ਰਧਾਨ ਹਰਭਜਨ ਸਿੰਘ ਦੁੱਲਮਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ 26 ਨਵੰਬਰ ਨੂੰ ਫਿਲੌਰ ਵਿਖੇ ਹੋਣ ਵਾਲੀ ਬਸਪਾ ਰੈਲੀ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਆਉਂਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬਸਪਾ ਤਿਆਰੀ ਕਰ ਰਹੀ ਹੈ, ਕਿਉਂਕਿ ਹੁਣ ਤੱਕ ਪੰਜਾਬ ’ਚ ਸਾਰੀਆਂ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਦਾ ਹੀ ਕੰਮ ਕੀਤਾ ਹੈ ਜਦਕਿ ਲੋਕ ਹੁਣ ਬਸਪਾ ਨੂੰ ਮੌਕਾ ਦੇਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਸਪਾ ਦਾ ਉਦੇਸ਼ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਦੀਆਂ ਸਕੀਮਾਂ ਦੀ ਬਜਾਏ ਸਵੈ੍ਮਾਣ, ਬਰਾਬਰਤਾ ਅਤੇ ਸਨਮਾਨ ਦੇਣਾ ਹੈ ਕਿ ਜੋ ਕਿ ਚੰਗੀ ਸਿੱਖਿਆ, ਚੰਗੀ ਸਿਹਤ ਸਹੂਲਤਾਂ, ਰੁਜ਼ਗਾਰ, ਮਜ਼ਬੂਤ ਕਾਨੂੰਨ ਵਿਵਸਥਾ ਆਦਿ ਨਾਲ ਦਿੱਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਪਾਇਲ ਤੋਂ 20 ਬੱਸਾ 26 ਨਵੰਬਰ ਨੂੰ ਰੈਲੀ ’ਚ ਜਾਣਗੀਆਂ ਅਤੇ ਰੈਲੀ ਦਾ ਇਕੱਠ ਇਤਿਹਾਸਿਕ ਹੋਵੇਗਾ। ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਜਗਦੀਸ਼ ਸਿੰਘ ਜੱਲ੍ਹਾ, ਜ਼ਿਲ੍ਹਾ ਜਰਨਲ ਸਕੱਤਰ ਸਿੰਦਰ ਸਿੰਘ ਚਾਪੜਾ, ਹਲਕਾ ਪਾਇਲ ਦੇ ਇੰਚਾਰਜ਼ ਗੁਰਬਚਨਪਾਲ ਸਿੰਘ ਕਟਾਹਰੀ, ਹਲਕਾ ਪਾਇਲ ਦੇ ਪ੍ਰਧਾਨ ਪਰਮਿੰਦਰ ਸਿੰਘ ਬਿਲਾਸਪੁਰ, ਹਲਕਾ ਪਾਇਲ ਦੇ ਖਜਾਨਚੀ ਲੈਕਚਰਾਰ ਦਰਸਨ ਸਿੰਘ ਮਲੌਦ, ਸਰਪ੍ਰਸਤ ਗੁਰਨਾਮ ਸਿੰਘ ਸੇਖਾ, ਮਾ. ਦਰਬਾਰਾ ਸਿੰਘ ਉਕਸੀ, ਪਰਸ਼ੋਤਮ ਸਿੰਘ ਦੁਧਾਲ, ਜੀਤ ਸਿੰਘ ਰਾਮਪੁਰ, ਹਰਬੰਸ ਸਿੰਘ ਬਿਲਾਸਪੁਰ, ਚਰਨ ਸਿੰਘ ਬਿਲਾਸਪੁਰ, ਮਨਜੀਤ ਸਿੰਘ ਅੜੈਚਾ, ਰਣਜੀਤ ਸਿੰਘ ਬਰਮਾਲੀਪੁਰ, ਬਲਜੀਤ ਸਿੰਘ ਰਾਮਗੜ੍ਹ ਸਰਦਾਰਾਂ, ਨੰਬਰਦਾਰ ਲਖਵੀਰ ਸਿੰਘ ਜੋਗੀਮਾਜਰਾ, ਇੰਚਾਰਜ਼ ਕਪਿਲ ਮੇਘਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਧੰਜਲ ਦੀ ਅਗਵਾਈ ’ਚ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ ਅਗਲੀ ਖ਼ਬਰ ‘ ਆਪ’ ਆਗੂਆਂ ਤਹਿਸੀਲਦਾਰ ਦਾ ਕੀਤਾ ਸਵਾਗਤ
Ad Position 24