19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪਿੰਡ ਕੌੜੀ ਵਿਚ ‘ਆਪ’ ਦਾ ਵੱਡਾ ਸਿਆਸੀ ਸ਼ਕਤੀ ਪ੍ਰਦਰਸ਼ਨ, 100 ਤੋਂ ਵੱਧ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ

ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਕੌੜੀ 100 ਤੋਂ ਵੱਧ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸਰਪੰਚ ਜਗਦੀਪ ਕੌਰ ਦੀ ਅਗਵਾਈ ਹੇਠ ਹੋਏ ਇਸ ਵੱਡੇ ਸਿਆਸੀ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 20-11-2026
ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਕੌੜੀ 100 ਤੋਂ ਵੱਧ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸਰਪੰਚ ਜਗਦੀਪ ਕੌਰ ਦੀ ਅਗਵਾਈ ਹੇਠ ਹੋਏ ਇਸ ਵੱਡੇ ਸਿਆਸੀ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰ ਸੋਚ ਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਪਿੰਡ ਕੌੜੀ ਵਿੱਚ 100 ਤੋਂ ਵੱਧ ਪਰਿਵਾਰਾਂ ਦਾ ਪਾਰਟੀ ’ਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਦੇ ਫੈਸਲਿਆਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਮੁੱਖ ਉਦੇਸ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਆਮ ਲੋਕਾਂ ਦੀ ਸੇਵਾ ਕਰਨਾ ਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਣਾ ਹੈ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਪਹਿਲ ਹੈ। ਉਨ੍ਹਾਂ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਵਿਸ਼ਵਾਸ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਤੇ ਸਾਰੇ ਮਿਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨਗੇ। ਇਸ ਮੌਕੇ ਸਰਪੰਚ ਜਗਦੀਪ ਕੌਰ, ਪੰਚ ਗੁਰਪ੍ਰੀਤ ਸਿੰਘ ਵਿੱਕੀ, ਪੰਚ ਕੁਲਦੀਪ ਸਿੰਘ ਦੀਪੀ, ਪੰਚ ਗੁਰਮੀਤ ਕੌਰ, ਪੰਚ ਰਣਜੀਤ ਕੌਰ, ਜੋਰਜੀ ਭੱਟੀ, ਸਾਬਕਾ ਸਰਪੰਚ ਅਮਰਜੀਤ ਸਿੰਘ, ਸਾਬਕਾ ਪੰਚ ਲਖਵਿੰਦਰ ਸਿੰਘ ਫੌਜੀ, ਸਾਬਕਾ ਪੰਚ ਬਲਜੀਤ ਕੌਰ, ਸਾਬਕਾ ਸਰਪੰਚ ਅਵਤਾਰ ਸਿੰਘ ਗੁਰੂ ਸਮੇਤ ਹਰਵਿੰਦਰ ਸਿੰਘ ਬੱਬੂ, ਅਮਰਜੀਤ ਸਿੰਘ, ਰਾਜਿੰਦਰ ਕੁਮਾਰ, ਲਤਾ ਰਾਣੀ, ਰਵਿੰਦਰਪਾਲ ਸਿੰਘ ਰਵੀ ਭੱਟੀ, ਸਮੀਰ ਖਾਨ, ਪਰਵੀਨ, ਸਰੋਜ, ਅਮਰਜੀਤ ਕੌਰ, ਰਵਿੰਦਰ ਸਿੰਘ, ਸੰਦੀਪ ਕੌਰ, ਕਿਰਨਦੀਪ ਕੌਰ, ਕੈਲਾਸ਼ ਕੌਰ, ਅਵਤਾਰ ਸਿੰਘ, ਗੁਰਨਾਮ ਸਿੰਘ, ਸੋਮਾ ਦੇਵੀ, ਜਸਬੀਰ ਸਿੰਘ ਸੀਰ, ਲਖਬੀਰ ਸਿੰਘ ਪ੍ਰਧਾਨ, ਜਸਵੰਤ ਕੌਰ, ਗਗਨਦੀਪ ਸਿੰਘ, ਅਮਨਦੀਪ ਸਿੰਘ, ਅਮਰ ਸਿੰਘ, ਮਨਜੀਤ ਕੌਰ, ਜੋਗਿੰਦਰ ਸਿੰਘ, ਰੁਪਿੰਦਰ ਸਿੰਘ, ਸਰਬਜੀਤ ਕੌਰ, ਲਾਭ ਕੌਰ, ਜਤਿੰਦਰ ਸਿੰਘ ਨਮਨ, ਰੇਖਾ, ਹਰਜੀਤ ਕੌਰ, ਜਰਨੈਲ ਸਿੰਘ, ਬਲਜੀਤ ਕੌਰ, ਅਸ਼ਵਨੀ ਕੁਮਾਰ, ਹਰਮੇਸ਼ ਰਾਣੀ, ਸਵਰਨ ਕੌਰ, ਦਲਵੀਰ ਕੌਰ, ਸ਼ਿੰਦਰ ਕੌਰ, ਦਲਵਾਰਾ ਸਿੰਘ, ਯਸ਼ਪਾਲ ਕੌਰ ਰੀਨਾ, ਕੁਲਵੀਰ ਸਿੰਘ, ਨਵਜੀਤ ਸਿੰਘ ਨਵੀ, ਸੁਖਵਿੰਦਰ ਸਿੰਘ ਕੁੱਕੀ, ਪਰਮਿੰਦਰ ਸਿੰਘ ਪੱਪੀ, ਜਗਦੇਵ ਸਿੰਘ ਕਾਲਾ, ਭਿੰਦਰ ਸਿੰਘ ਪਿੰਦਾ, ਪਰਮਿੰਦਰ ਕੌਰ ਪੰਮੀ, ਸੁਰਿੰਦਰ ਕੌਰ, ਪਰਮਜੀਤ ਕੌਰ, ਕੁਲਵੀਰ ਸਿੰਘ ਕੁਲਵੇਰਾ, ਭਰਪੂਰ ਸਿੰਘ, ਗੁਰਪਾਲ ਸਿੰਘ, ਰਾਣਾ ਸਿੰਘ, ਕਰਮਜੀਤ ਕੌਰ ਕੱਮੋ, ਕੁਲਵੰਤ ਸਿੰਘ ਕੱਲਾ, ਅਮਨ ਖਾਨ, ਸਵਰਨ ਸਿੰਘ, ਚਰਨ ਸਿੰਘ, ਜਸਵੰਤ ਕੌਰ, ਬਲਜਿੰਦਰ ਸਿੰਘ ਮਿੱਡਾ, ਅਵਤਾਰ ਸਿੰਘ ਬਿੱਲਾ, ਬਿੰਦਰ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਇੰਦਰ ਸਿੰਘ, ਭਿੰਦਰ ਕੌਰ, ਬਲਬੀਰ ਕੌਰ, ਜਸਵਿੰਦਰ ਕੌਰ, ਜਸਬੀਰ ਕੌਰ, ਦਲਜੀਤ ਕੌਰ ਸੀਤੋ, ਪਰਮਜੀਤ, ਰਾਜ ਕਪੂਰ, ਕਿਸ਼ੋਰ ਸਾਹਨੀ, ਸ਼ੰਕਰ, ਰਮੇਸ਼, ਸੰਗੀਤਾ ਤੇ ਸੁੱਬਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਰਲਰ ਗਈ ਲੜਕੀ ਘਰ ਨਹੀਂ ਪਰਤੀ ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਨਸ਼ੇ ਵੇਚਣ ਵਾਲਿਆਂ ਨੂੰ ਜੇਲ੍ਹਾਂ ’ਚ ਭੇਜਾਂਗੇ- ਬੀਬਾ ਹਰਸਿਮਰਤ ਕੌਰ
Ad Position 24