19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਨਸ਼ਾ ਮੁਕਤੀ ਵਿਸ਼ੇ ’ਤੇ ਲੈਕਚਰ ਕਰਵਾਇਆ

ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ.

Ad Position 21
No active advertisement
ਅਜੀਤ ਡੈਸਕ 20-11-2026
ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਦੀ ਐੱਨ. ਐੱਸ. ਐੱਸ. ਯੂਨਿਟ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਨਸ਼ਾ ਮੁਕਤੀ ਵਿਸ਼ੇ ’ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਡਾ. ਪਵਨ ਕੁਮਾਰ (ਪ੍ਰਿੰਸੀਪਲ, ਏ. ਐੱਸ. ਕਾਲਜ ਆਫ਼ ਐਜੂਕੇਸ਼ਨ, ਖੰਨਾ) ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਨਸ਼ਿਆਂ ਦੀਆਂ ਵੱਖ-ਵੱਖ ਕਿਸਮਾਂ, ਇਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਮਾੜੇ ਪ੍ਰਭਾਵਾਂ ਅਤੇ ਨੌਜਵਾਨਾਂ ਦੇ ਜੀਵਨ ’ਤੇ ਪੈਣ ਵਾਲੇ ਨਕਾਰਾਤਮਕ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਅਤੇ ਭਵਿੱਖ ਨੂੰ ਪ੍ਰਭਾਵਿਤ ਕਰਦਾ ਹੈ, ਸਗੋਂ ਇਹ ਪੂਰੇ ਪਰਿਵਾਰ ਅਤੇ ਸਮਾਜ ਲਈ ਵੀ ਇੱਕ ਗੰਭੀਰ ਸਮੱਸਿਆ ਬਣ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਕਾਰਾਤਮਕ ਸੋਚ ਅਪਣਾਉਣ ਅਤੇ ਖੇਡਾਂ ਤੇ ਰਚਨਾਤਮਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਵੀ ਜਾਗਰੂਕ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਦੇ ਸਾਹਮਣੇ ਇੱਕ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਨੌਜਵਾਨ ਪੀੜ੍ਹੀ ਨੂੰ ਇਸ ਤੋਂ ਬਚਾਉਣ ਲਈ ਸਿੱਖਿਆ ਅਤੇ ਜਾਗਰੂਕਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਨੂੰ ਅਪਣਾਉਣਾ ਚਾਹੀਦਾ ਹੈ। ਪ੍ਰੋਗਰਾਮ ਦੇ ਅੰਤ ਵਿਚ ਡਾ. ਪਵਨਜੋਤ ਕੌਰ ਨੇ ਸਮਾਗਮ ਵਿਚ ਸ਼ਾਮਲ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਲਗ਼ੀਧਰ ਅਕੈਡਮੀ ਦੇ ਸਾਲਾਨਾ ਖੇਡ ਸਮਾਰੋਹ ਦੇ ਦੂਜੇ ਦਿਨ ਖੇਡ ਮੈਦਾਨ ’ਚ ਦਿਖਿਆ ਉਤਸ਼ਾਹ ਤੇ ਜੋਸ਼ ਅਗਲੀ ਖ਼ਬਰ ਪਾਰਲਰ ਗਈ ਲੜਕੀ ਘਰ ਨਹੀਂ ਪਰਤੀ
Ad Position 24