19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਰਕਾਰ 500 ਤੋਂ ਵੱਧ ਲੋਕਾਂ ’ਤੇ ਦਰਜ ਕੀਤਾ ਮਾਮਲਾ ਤੁਰੰਤ ਰੱਦ ਕਰੇ- ਢਿੱਲੋਂ

ਮਾਛੀਵਾੜਾ ਸਾਹਿਬ, 19 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਹਲਕਾ ਸਮਰਾਲਾ ’ਚ ਅਸ਼ਟਾਮ ਕਮੀ ਦਾ 500 ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਜੋ ਗ਼ਲਤ ਪਰਚਾ ਦਰਜ ਹੋਇਆ ਹੈ ਉਸ ਨਾਲ ਲੋਕਾਂ ਵਿਚ ਪ੍ਰਸ਼ਾਸਨ ਖ਼ਿਲਾਫ਼ ਵੱਡਾ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਅਤੇ ਜ਼ਿਲ੍ਹਾ ਜਥੇਦਾਰ ਪਰਮਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਪਰਮਜੀਤ ਸਿੰਘ ਢਿੱਲੋਂ। 20-11-2026
ਮਾਛੀਵਾੜਾ ਸਾਹਿਬ, 19 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਹਲਕਾ ਸਮਰਾਲਾ ’ਚ ਅਸ਼ਟਾਮ ਕਮੀ ਦਾ 500 ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਜੋ ਗ਼ਲਤ ਪਰਚਾ ਦਰਜ ਹੋਇਆ ਹੈ ਉਸ ਨਾਲ ਲੋਕਾਂ ਵਿਚ ਪ੍ਰਸ਼ਾਸਨ ਖ਼ਿਲਾਫ਼ ਵੱਡਾ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਅਤੇ ਜ਼ਿਲ੍ਹਾ ਜਥੇਦਾਰ ਪਰਮਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 2013 ਤੋਂ ਲੈ ਕੇ 2016 ਵਿਚਕਾਰ ਜਿਨ੍ਹਾਂ ਲੋਕਾਂ ਨੇ ਆਪਣੀਆਂ ਜਾਇਦਾਦਾਂ ਦੀ ਰਜਿਸਟਰੀ ਕਰਵਾਈ ਅਤੇ ਸਰਕਾਰ ਵਲੋਂ ਤੈਅ ਕੀਤੀ ਅਸ਼ਟਾਮ ਫ਼ੀਸ ਸਮੇਤ ਸਾਰੀਆਂ ਫ਼ੀਸਾਂ ਅਦਾ ਕਰ ਦਿੱਤੀਆਂ, ਪਰ ਅੱਜ 1 0 ਸਾਲ ਬਾਅਦ ਹਲਕਾ ਸਮਰਾਲਾ ਦੇ ਸੈਂਕੜੇ ਲੋਕਾਂ ’ਤੇ ਅਸ਼ਟਾਮ ਕਮੀ ਦਾ ਪਰਚਾ ਦਰਜ ਕਰਨਾ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਹਲਕਾ ਸਮਰਾਲਾ ਅਧੀਨ ਪੈਂਦੇ 500 ਤੋਂ ਵੱਧ ਲੋਕ ਖ਼ਿਲਾਫ਼ ਜੋ ਪਰਚਾ ਦਰਜ ਹੋਇਆ ਹੈ ਉਸ ਨੂੰ ਰੱਦ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਪੀੜਤ ਲੋਕਾਂ ਨਾਲ ਚਟਾਨ ਵਾਂਗ ਖੜੀ ਹੈ ਅਤੇ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਵਿਖੇ ਨਵੇਂ ਚੁਣੇ ਵਿਦਿਆਰਥੀ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਜਵਾਨੀ ਸੰਭਾਲ ਯਾਤਰਾ ਦੌਰਾਨ ਸਾਬਕਾ ਵਿਧਾਇਕ ਲੱਖਾ ਦੇ ਹੱਕ ’ਚ ਵਿਸ਼ਾਲ ਰੈਲੀ
Ad Position 24