20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਕਟੋਰੀਆ ਸਕੂਲ ਲਹਿਰਾ ਵਿਦਿਆਰਥੀਆਂ ਵਲੋਂ ਐਗਰੋ ਇੰਡਸਟਰੀ ਦਾ ਸਿੱਖਿਅਕ ਦੌਰਾ

ਡੇਹਲੋਂ, 20 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਸਾਇੰਸ ਅਤੇ ਕਾਮਰਸ ਦੇ ਵਿਦਿਆਰਥੀਆਂ ਨੇ ਉਦਯੋਗਿਕ ਕਾਰਜਪ੍ਰਣਾਲੀ ਨੂੰ ਨੇੜਿਉਂ ਸਮਝਣ ਲਈ ਕੇ. ਐੱਸ.

Ad Position 21
No active advertisement
ਅਜੀਤ ਡੈਸਕ 21-11-2026
ਡੇਹਲੋਂ, 20 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਸਾਇੰਸ ਅਤੇ ਕਾਮਰਸ ਦੇ ਵਿਦਿਆਰਥੀਆਂ ਨੇ ਉਦਯੋਗਿਕ ਕਾਰਜਪ੍ਰਣਾਲੀ ਨੂੰ ਨੇੜਿਉਂ ਸਮਝਣ ਲਈ ਕੇ. ਐੱਸ. ਐਗਰੋਟੈੱਕ ਮਲੇਰਕੋਟਲਾ ਦੇ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਲਾਸ ਰੂਮ ਦੀ ਪੜ੍ਹਾਈ ਤੋਂ ਅੱਗੇ ਲਿਜਾ ਕੇ ਉਦਯੋਗਿਕ ਖੇਤਰ ਦੀ ਅਸਲ ਕਾਰਜਪ੍ਰਣਾਲੀ ਅਤੇ ਨਿਰਮਾਣ ਪ੍ਰਕਿਰਿਆਵਾਂ ਨਾਲ ਰੂਬਰੂ ਕਰਵਾਉਣਾ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਖੇਤੀਬਾੜੀ ਨਾਲ ਸਬੰਧਿਤ ਆਧੁਨਿਕ ਮਸ਼ੀਨਰੀ ਅਤੇ ਸੰਦਾਂ ਦੇ ਨਿਰਮਾਣ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਨੂੰ ਬੜੀ ਉਤਸੁਕਤਾ ਨਾਲ ਦੇਖਿਆ। ਉਨ੍ਹਾਂ ਨੇ ਉਤਪਾਦਨ ਦੇ ਵੱਖ-ਵੱਖ ਪੜਾਵਾਂ, ਤਕਨੀਕੀ ਸਾਧਨਾਂ ਦੀ ਵਰਤੋਂ, ਗੁਣਵੱਤਾ ਦੇ ਮਾਪਦੰਡਾਂ ਅਤੇ ਉਦਯੋਗਿਕ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਵਿੱਦਿਅਕ ਦੌਰੇ ਦੌਰਾਨ ਅਧਿਆਪਕਾਂ ਪਰਮੀਤ ਅਤੇ ਹਰੀਸ਼ ਬਜਾਜ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਨਿਰਮਾਣ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਲੈਣ, ਸਵਾਲ ਪੁੱਛਣ ਅਤੇ ਉਦਯੋਗਿਕ ਕਾਰਜਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਸਮਝਣ ਲਈ ਪ੍ਰੇਰਿਤ ਕੀਤਾ। ਇਸ ਦੌਰੇ ਰਾਹੀ ਵਿਦਿਆਰਥੀਆਂ ਨੂੰ ਪੁਸਤਕੀ ਗਿਆਨ ਨੂੰ ਅਸਲ ਜੀਵਨ ਦੀਆਂ ਉਦਯੋਗਿਕ ਗਤੀਵਿਧੀਆਂ ਨਾਲ ਜੋੜਨ ਦਾ ਮੌਕਾ ਮਿਲਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਧੁਨਿਕ ਖੇਤੀਬਾੜੀ ਦੇ ਵਿਕਾਸ ਵਿਚ ਤਕਨਾਲੋਜੀ ਅਤੇ ਮਸ਼ੀਨਰੀ ਦੀ ਅਹਿਮ ਭੂਮਿਕਾ ਨੂੰ ਸਮਝਣ ਵਿੱਚ ਵੀ ਸਹਾਇਤਾ ਮਿਲੀ। ਸਕੂਲ ਦੇ ਚੇਅਰਮੈਨ ਡਾ. ਐੱਸ. ਪੀ. ਸਿੰਘ ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ ਅਤੇ ਮੈਨੇਜਿੰਗ ਡਾਇਰੈਕਟਰ ਸਪਨਾ ਢੰਡ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੀ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ, ਉਦਯੋਗਿਕ ਸਮਝ ਅਤੇ ਭਵਿੱਖ ਦੇ ਰੁਜ਼ਗਾਰ ਦੇ ਮੌਕਿਆਂ ਨਾਲ ਵੀ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ। ਸਕੂਲ ਦੇ ਪ੍ਰਿੰਸੀਪਲ ਬਿਪਨ ਸੇਠੀ ਨੇ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਪ੍ਰੀਖਿਆਵਾਂ ਲਈ ਤਿਆਰ ਕਰਨਾ ਨਹੀਂ, ਬਲਕਿ ਉਨ੍ਹਾਂ ਨੂੰ ਜੀਵਨ ਦੀਆਂ ਅਸਲ ਚੁਨੌਤੀਆਂ ਅਤੇ ਸੰਭਾਵਨਾਵਾਂ ਲਈ ਵੀ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਆਪਣੀਆਂ ਅੱਖਾਂ ਨਾਲ ਕਿਸੇ ਉਦਯੋਗ ਦੀ ਕਾਰਜਪ੍ਰਣਾਲੀ ਦੇਖਦੇ ਹਨ ਤਾਂ ਉਨ੍ਹਾਂ ਦੀ ਸਿੱਖਣ ਦੀ ਰੁਚੀ, ਸੋਚਣ ਦੀ ਸਮਰੱਥਾ ਅਤੇ ਵਿਹਾਰਕ ਸਮਝ ਵਿਚ ਵਾਧਾ ਹੁੰਦਾ ਹੈ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੇ ਕੇ. ਐੱਸ . ਐਗਰੋਟੈੱਕ ਦੇ ਮੈਨੇਜਮੈਂਟ ਮੈਂਬਰ ਤੇਜਿੰਦਰ ਸਿੰਘ ਧੀਮਾਨ ਅਤੇ ਗੁਰਪ੍ਰੀਤ ਸਿੰਘ ਧੀਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ 10 ਦਸੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ ਖੰਨਾ ਦੀ ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ ਅਗਲੀ ਖ਼ਬਰ ਏ. ਐੈੱਸ. ਕਾਲਜ ਆਫ਼ ਐਜੂਕੇਸ਼ਨ, ਖੰਨਾ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਵਿਚ ਇੱਕ ਹੋਰ ਮੀਲ ਪੱਥਰ
Ad Position 24