21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਝੋਨੇ ਦੀ ਖ਼ਰੀਦ ਅਤੇ ਚੁਕਾਈ ਵਿੱਚ ਆ ਰਹੀਆਂ ਮੁਸ਼ਕਲਾਂ ਸੁਣੀਆਂ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਝੋਨੇ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਮੰਡੀ ਦੀ ਮੌਜੂਦਾ ਸਥਿਤੀ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 22-11-2026
ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਝੋਨੇ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਮੰਡੀ ਦੀ ਮੌਜੂਦਾ ਸਥਿਤੀ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖੰਨਾ ਲਖਵੀਰ ਸਿੰਘ ਲੱਖਾ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੇ ਲੱਗੇ ਅੰਬਾਰ ਸਰਕਾਰ ਦੇ ਖ਼ਰੀਦ ਪ੍ਰਬੰਧਾਂ ਦੀ ਪੋਲ ਖੋਲ੍ਹ ਰਹੇ ਹਨ। ਕਿਸਾਨ ਆਪਣੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਅਦਾਇਗੀ ਦੀ ਉਡੀਕ ਕਰ ਰਹੇ ਹਨ, ਜਦਕਿ ਚੁਕਾਈ ਵਿੱਚ ਹੋ ਰਹੀ ਦੇਰੀ ਕਾਰਨ ਮਜ਼ਦੂਰ ਵਰਗ ਨੂੰ ਵੀ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਆਨਬਾਜ਼ੀ ਅਤੇ ਇਸ਼ਤਿਹਾਰਾਂ ਤੋਂ ਬਾਹਰ ਨਿਕਲ ਕੇ ਮੰਡੀਆਂ ਦੀ ਜ਼ਮੀਨੀ ਹਕੀਕਤ ਨੂੰ ਸਮਝਣਾ ਚਾਹੀਦਾ ਹੈ। ਕਿਸਾਨਾਂ ਦੀ ਮਿਹਨਤ ਦਾ ਸਤਿਕਾਰ ਕਰਦਿਆਂ ਝੋਨੇ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਦੇ ਪ੍ਰਬੰਧਾਂ ਨੂੰ ਤੁਰੰਤ ਸੁਚਾਰੂ ਬਣਾਇਆ ਜਾਵੇ, ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਹੋਰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਚੁਕਾਈ ਯਕੀਨੀ ਬਣਾਈ ਜਾਵੇ, ਤਾਂ ਜੋ ਅੰਨਦਾਤੇ ਨੂੰ ਆਪਣੀ ਮਿਹਨਤ ਦਾ ਬਣਦਾ ਹੱਕ ਮਿਲ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੁਪਿੰਦਰ ਸਿੰਘ ਰਾਜਾ ਗਿੱਲ, ਕਮਲਜੀਤ ਸਿੰਘ ਲੱਧੜ, ਹਰਜਿੰਦਰ ਸਿੰਘ ਇਕੋਲਾਹਾ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਰਾਜ ਸਾਹਨੇਵਾਲੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਸੀ. ਐੱਸ ਭਰਤੀ ਪ੍ਰਕਿਰਿਆ ’ਤੇ ਰੋਕ ਲਗਾਉਣੀ, ਰਿਕਾਰਡ ਤਲਬ ਕਰਨਾ ਮਾਨਯੋਗ ਹਾਈ ਕੋਰਟ ਦਾ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ,... ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ਵਿਚ ਦੋ ਦਿਨਾਂ ਸਾਲਾਨਾ ਖੇਡ ਮੇਲਾ ਕਰਵਾਇਆ
Ad Position 24