21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਕੌੜੀ ਵਿਖੇ ਕਰਵਾਏ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਬਾਬਾ ਨਿਰਗੁਣ ਦਾਸ ਛੋਟਾ ਖੰਨਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢਿਆ ਗਿਆ।

Ad Position 21
No active advertisement
ਅਜੀਤ ਡੈਸਕ 22-11-2026
ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਬਾਬਾ ਨਿਰਗੁਣ ਦਾਸ ਛੋਟਾ ਖੰਨਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢਿਆ ਗਿਆ। ਇਸ ਨਗਰ ਕੀਰਤਨ ਵਿਚ ਕਈ ਰਾਗੀ ਤੇ ਢਾਡੀ ਜੱਥਿਆਂ ਨੇ ਭਾਗ ਲਿਆ। ਜਦੋਂ ਕਿ ਗਤਕਾ ਪਾਰਟੀਆਂ ਨੇ ਆਪਣੇ ਯੁੱਧ ਕਲਾਂ ਦੇ ਜੌਹਰ ਦਿਖਾਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਜਿਨ੍ਹਾਂ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਿਲ ਸਨ ਗੁਰਬਾਣੀ ਕੀਰਤਨ ਕਰਦੀਆਂ ਜਾ ਰਹੀਆਂ ਸਨ। ਇਸ ਮੌਕੇ ਨਗਰ ਕੌਂਸਲ ਵਲੋਂ ਸੜਕਾਂ ਦੀ ਵਿਸ਼ੇਸ਼ ਸਫ਼ਾਈ ਕਰਵਾਈ ਗਈ ਸੀ ਪਰ ਸੰਗਤਾਂ ਵੀ ਲਗਾਤਾਰ ਨਗਰ ਕੀਰਤਨ ਦੀ ਅੱਗੇ ਅੱਗੇ ਸਫ਼ਾਈ ਕਰਦੀਆਂ ਜਾ ਰਹੀਆਂ ਸਨ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪ੍ਰਕਰਮਾਂ ਕਰਨ ਉਪਰੰਤ ਬੰਸਤ ਨਗਰ, ਮੁੱਹਲਾ ਖੱਟੀਕਾਂ, ਗੁਰਦੁਆਰਾ ਬਾਬਾ ਬਚਿੱਤਰ ਸਿੰਘ, ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ, ਜੀ. ਟੀ. ਬੀ. ਮਾਰਕੀਟ ਤੋਂ ਹੁੰਦਾ ਹੋਇਆ ਜੀ. ਟੀ. ਰੋਡ ਪੁਹੰਚਿਆਂ। ਇਸ ਮੌਕੇ ਗੁਰਦੁਆਰਾ ਨਿਰਗੁਣ ਦਾਸ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਪ੍ਰਧਾਨ ਖੁਸ਼ਦੇਵ ਸਿੰਘ, ਸਾਬਕ ਐਮ. ਸੀ., ਸਕੱਤਰ ਬਾਬਾ ਬਹਾਦਰ ਸਿੰਘ, ਹਰਦੀਪ ਸਿੰਘ, ਰਾਜੂ ਸਿੰਘ, ਕੁਲਵੀਰ ਸਿੰਘ, ਵਰਿਆਮ ਸਿੰਘ ਆਦਿ ਇਸ ਨਗਰ ਕੀਰਤਨ ਦੇ ਨਾਲ ਨਾਲ ਚੱਲਦੇ ਹੋਏ ਪ੍ਰਬੰਧ ਵੀ ਦੇਖ ਰਹੇ ਸਨ। ਰਸਤੇ ਵਿਚ ਵੱਖ ਵੱਖ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਵਲੋਂ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਜਦੋਂ ਕਿ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ ਦੇ ਗੁਰਦੁਆਰਾ ਸਾਹਿਬ ਪਹੁੰਚਣ ਤੇ ਭਰਵਾਂ ਸੁਆਗਤ ਕੀਤਾ। ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਸਾਹਿਬ ਭੇਟ ਕੀਤੇ ਗਏ। ਗੁਰਦੁਆਰਾਂ ਪ੍ਰਬੰਧਕ ਕਮੇਟੀ ਵੱਲੋਂ ਪੰਜਾਂ ਪਿਆਰਿਆਂ ਅਤੇ ਪੰਜਾਂ ਸਿੰਘਾਂ ਨੂੰ ਸਿਰਪਾਓ ਵੀ ਭੇਟ ਕੀਤਾ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਕੀਤੀ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ। ਇਸ ਮੌਕੇ ਸੰਗਤਾਂ ਲਈ ਚਾਹ ਅਤੇ ਬਰੈਡ ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਅਵਤਾਰ ਸਿੰਘ ਕੈਂਥ, ਰਵਿੰਦਰ ਸਿੰਘ ਬੱਬਲੂ, ਤਜਿੰਦਰ ਸਿੰਘ, ਅਮਰਵੀਰ ਸਿੰਘ, ਗੁਰਪ੍ਰੀਤ ਸਿੰਘ ਡੀਸੀ, ਹਰਦੀਪ ਸਿੰਘ, ਅਵਤਾਰ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ। ਬਾਅਦ ਵਿਚ ਨਗਰ ਕੀਰਤਨ ਮਲੇਰਕੋਟਲਾ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਨਿਰਗੁਣ ਦਾਸ ਸਾਹਿਬ ਵਿਖੇ ਸਮਾਪਤ ਹੋਇਆ। ਮਲੇਰਕੋਟਲਾ ਰੋਡ ਤੇ ਗੁਰਦੁਆਰਾ ਗੁਰੂ ਹਰਿਕ੍ਰਿਸ਼ਨ ਸਾਹਿਬ ਅਤੇ ਗੁਰਦੁਆਰਾ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀਆਂ ਕਮੇਟੀਆਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਖੰਨਾ ਦੇ ਪੈਰਾ ਪਾਵਰਲਿਫਟਰ... ਅਗਲੀ ਖ਼ਬਰ ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਕੌੜੀ ਵਿਖੇ ਕਰਵਾਏ
Ad Position 24