21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਖੰਨਾ ਦੇ ਪੈਰਾ ਪਾਵਰਲਿਫਟਰ ਨਿਤਿਨ ਕੁਮਾਰ ਦੀ ਬਹਿਰੀਨ ਵਿਸ਼ਵ ਚੈਂਪੀਅਨਸ਼ਿਪ ਲਈ ਚੋਣ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਰਘਵੀਰ ਸਿੰਘ ਫਰੀਡਮ ਫਾਈਟਰ ਪੀ. ਐਮ.

Ad Position 21
No active advertisement
ਅਜੀਤ ਡੈਸਕ 22-11-2026
ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਰਘਵੀਰ ਸਿੰਘ ਫਰੀਡਮ ਫਾਈਟਰ ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ, ਅਮਲੋਹ ਰੋਡ, ਖੰਨਾ ਵਿਖੇ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਚਲਾਏ ਜਾ ਰਹੇ ਪਾਵਰਲਿਫਟਿੰਗ ਸੈਂਟਰ ਦੇ ਹੋਣਹਾਰ ਖਿਡਾਰੀ ਨਿਤਿਨ ਕੁਮਾਰ (65 ਕਿਲੋਗ੍ਰਾਮ ਭਾਰ ਵਰਗ) ਨੇ ਇਲਾਕੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਨਿਤਿਨ ਕੁਮਾਰ ਦੀ ਚੋਣ ‘ਵਰਲਡ ਪੈਰਾ ਪਾਵਰਲਿਫਟਿੰਗ ਬਹਿਰੀਨ 2026 ਵਿਸ਼ਵ ਚੈਂਪੀਅਨਸ਼ਿਪ’ ਲਈ ਹੋਈ ਹੈ। ਭਾਰਤ ਸਰਕਾਰ ਦੇ ਅਦਾਰੇ ਸਪੋਰਟਸ ਅਥਾਰਟੀ ਆਫ ਇੰਡੀਆ ਦੀ ਅਗਵਾਈ ਹੇਠ ਨਿਤਿਨ ਕੁਮਾਰ ਭਾਰਤ ਦੀ ਨੁਮਾਇੰਦਗੀ ਕਰਨ ਲਈ ਬਹਿਰੀਨ ਜਾ ਰਿਹਾ ਹੈ। ਇਹ ਅੰਤਰਰਾਸ਼ਟਰੀ ਮੁਕਾਬਲੇ 23 ਨਵੰਬਰ ਤੋਂ 2 ਦਸੰਬਰ ਤੱਕ ਬਹਿਰੀਨ ਵਿਖੇ ਕਰਵਾਏ ਜਾ ਰਹੇ ਹਨ, ਜਿੱਥੇ ਨਿਤਿਨ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰੇਗਾ।ਨਿਤਿਨ ਕੁਮਾਰ ਦੇ ਬਹਿਰੀਨ ਰਵਾਨਾ ਹੋਣ ਤੋਂ ਪਹਿਲਾਂ ਸਕੂਲ ਦੇ ਹੈੱਡਮਾਸਟਰ ਬਲਵਿੰਦਰ ਸਿੰਘ ਅਤੇ ਪਾਵਰਲਿਫਟਿੰਗ ਕੋਚ ਸੰਜੀਵ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਉਸ ਨੂੰ ਆਸ਼ੀਰਵਾਦ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਕੈਪਟਨ ਸੰਦੀਪ ਸੰਧੂ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਕਾਗਰਸੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ... ਅਗਲੀ ਖ਼ਬਰ ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਕੌੜੀ ਵਿਖੇ ਕਰਵਾਏ
Ad Position 24