21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ

ਸਿੱਧਵਾਂ ਬੇਟ, 21 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਕਰਕੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਕੂਲ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-11-2026
ਸਿੱਧਵਾਂ ਬੇਟ, 21 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਕਰਕੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਕੂਲ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਮਾਪਿਆਂ ਨੂੰ ਆਉਣ ਵਾਲੀਆਂ ਤਿਮਾਹੀ ਪ੍ਰੀਖਿਆਵਾਂ ਦੇ ਇਮਤਿਹਾਨਾਂ ਦਾ ਸਿਲੇਬਸ ਅਤੇ ਡੇਟ-ਸ਼ੀਟ ਦਿੱਤੀ ਗਈ ਤਾਂ ਜੋ ਉਹ ਘਰ ਵਿੱਚ ਬੱਚਿਆਂ ਦੀ ਤਿਆਰੀ ਕਰਵਾਉਣ ਵਿੱਚ ਸਹਿਯੋਗ ਦੇ ਸਕਣ। ਅਧਿਆਪਕਾਂ ਨੇ ਮਾਪਿਆਂ ਨੂੰ ਨਿਯਮਿਤ ਤੌਰ ’ਤੇ ਉਨ੍ਹਾਂ ਦੀ ਪੜ੍ਹਾਈ ਦੀ ਜਾਂਚ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੀ ਤਿਆਰੀ ਪੂਰੀ ਮਿਹਨਤ ਅਤੇ ਲਗਨ ਨਾਲ ਕਰਨ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਮੈਡਮ ਕੰਚਨ ਰਾਣੀ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਦਿਆਰਥੀ ਦੇ ਮਾਪਿਆਂ ਤੇ ਸਕੂਲ ਦੇ ਅਧਿਆਪਕਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਤੇਜਿੰਦਰ ਗੁਪਤਾ, ਚੇਅਰਮੈਨ ਭੁਪਿੰਦਰ ਗੁਪਤਾ, ਵਾਈਸ ਪ੍ਰਿੰਸੀਪਲ ਕਮਲੇਸ਼ ਗੁਪਤਾ ਨੇ ਮਾਪਿਆਂ ਦਾ ਇਸ ਅਧਿਆਪਕ ਮਿਲਣੀ ਵੱਧ ਚੜ੍ਹ ਕੇ ਸ਼ਾਮਿਲ ਹੋਣ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦਾ ਸਾਰਥਕ ਸੁਨੇਹਾ, ਨਾਟਕ ਦੇ ਰੂਪ ਵਿਚ ਵਿਦਿਆਰਥੀਆਂ ਦੀ ਪੇਸ਼ਕਾਰੀ ਅਗਲੀ ਖ਼ਬਰ ਕੈਪਟਨ ਸੰਦੀਪ ਸੰਧੂ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਕਾਗਰਸੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ...
Ad Position 24