ਸਾਬਕਾ ਕੌਂਸਲ ਪ੍ਰਧਾਨ ਲੱਧੜ ਦਾ ਨਾਂਅ ਵਾਲਾ ਬੋਰਡ ਚੋਰੀ ਹੋਣ ’ਤੇ ਸਾਬਕਾ ਮੰਤਰੀ ਕੋਟਲੀ ਨੇ ਕੌਂਸਲ ਪ੍ਰਧਾਨ ’ਤੇ ਲਾਇਆ ਦੋਸ਼
ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਗੁਰਕੀਰਤ ਸਿੰਘ ਕੋਟਲੀ ਨੇ ਦੋਸ਼ ਲਗਾਇਆ ਕਿ ਸਾਬਕਾ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਦੇ ਨਾਮ ਵਾਲਾ ਬੋਰਡ ਚੋਰੀ ਕੀਤਾ ਗਿਆ ਹੈ ਅਤੇ ਇਸ ਪਿੱਛੇ ਮੌਜੂਦਾ ਨਗਰ ਕੌਂਸਲ ਪ੍ਰਧਾਨ ਜਤਿੰਦਰ ਪਾਠਕ ਦਾ ਹੱਥ ਹੋਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸੋਮਵਾਰ ਨੂੰ ਐਸ.
ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਗੁਰਕੀਰਤ ਸਿੰਘ ਕੋਟਲੀ ਨੇ ਦੋਸ਼ ਲਗਾਇਆ ਕਿ ਸਾਬਕਾ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਦੇ ਨਾਮ ਵਾਲਾ ਬੋਰਡ ਚੋਰੀ ਕੀਤਾ ਗਿਆ ਹੈ ਅਤੇ ਇਸ ਪਿੱਛੇ ਮੌਜੂਦਾ ਨਗਰ ਕੌਂਸਲ ਪ੍ਰਧਾਨ ਜਤਿੰਦਰ ਪਾਠਕ ਦਾ ਹੱਥ ਹੋਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸੋਮਵਾਰ ਨੂੰ ਐਸ. ਐਸ. ਪੀ ਖੰਨਾ ਨੂੰ ਲਿਖਤੀ ਸ਼ਿਕਾਇਤ ਦੇ ਕੇ ਜਾਂਚ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਕਮਲਜੀਤ ਸਿੰਘ ਲੱਧੜ ਨੇ ਕਿਹਾ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹੋਣ ਕਾਰਨ ਉਨ੍ਹਾਂ ਨੂੰ ਅਜਿਹੀਆਂ ਘਟਨਾਵਾਂ ਅਤੇ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਵੀ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਵਿਤਕਰਾ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਵਲੋਂ ਮੌਕੇ ਦੀ ਸੀ. ਸੀ. ਟੀ. ਵੀ ਫੁਟੇਜ ਵੀ ਦਿਖਾਈ ਗਈ, ਜਿਸ ਵਿੱਚ ਜੇ. ਸੀ. ਬੀ ਮਸ਼ੀਨ ਰਾਹੀਂ ਉਨ੍ਹਾਂ ਦੇ ਨਾਮ ਵਾਲਾ ਬੋਰਡ ਪੁੱਟਿਆ ਜਾਂਦਾ ਦਿਖਾਈ ਦੇ ਰਿਹਾ ਹੈ। ਇਸ ਘਟਨਾ ਤੋਂ ਬਾਅਦ ਸ਼ਹਿਰ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਜਾਂਚ ਦੌਰਾਨ ਕੀ ਤੱਥ ਸਾਹਮਣੇ ਆਉਂਦੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਸੋਨੀ, ਕੌਂਸਲਰ ਰਵਿੰਦਰ ਸਿੰਘ ਬੱਬੂ, ਹਰਜਿੰਦਰ ਸਿੰਘ ਇਕਲਾਹਾ ਆਦਿ ਹਾਜ਼ਰ ਸਨ।