ਢੱਕੀ ਸਾਹਿਬ ਤੋਂ ਚੋਲਾ ਸਾਹਿਬ ਤੱਕ ਪੈਦਲ ਮਾਰਚ ਦਾ ਭਰਵਾਂ ਸਵਾਗਤ
ਮਲੌਦ, 22 ਨਵੰਬਰ (ਦਿਲਬਾਗ ਸਿੰਘ ਚਾਪੜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਤੋਂ ਗੁਰਦੁਆਰਾ ਚੋਲਾ ਸਾਹਿਬ ਘੁਢਾਣੀ ਕਲਾਂ ਤੱਕ ਬਹੁਤ ਹੀ ਸ਼ਰਧਾ ਭਾਵਨਾ ਨਾਲ ਪੈਦਲ ਮਾਰਚ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੇਵਾਦਾਰ ਜੋਟੀਆਂ ਵਿਚ ਸ਼ਬਦ ਗਾਇਨ ਕਰਦੇ ਆਪਣੇ ਮੋਢਿਆਂ ਉੱਪਰ ਚੁੱਕ ਕਿ ਲਿਜਾ ਰਹੇ ਸਨ।
ਮਲੌਦ, 22 ਨਵੰਬਰ (ਦਿਲਬਾਗ ਸਿੰਘ ਚਾਪੜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਤੋਂ ਗੁਰਦੁਆਰਾ ਚੋਲਾ ਸਾਹਿਬ ਘੁਢਾਣੀ ਕਲਾਂ ਤੱਕ ਬਹੁਤ ਹੀ ਸ਼ਰਧਾ ਭਾਵਨਾ ਨਾਲ ਪੈਦਲ ਮਾਰਚ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੇਵਾਦਾਰ ਜੋਟੀਆਂ ਵਿਚ ਸ਼ਬਦ ਗਾਇਨ ਕਰਦੇ ਆਪਣੇ ਮੋਢਿਆਂ ਉੱਪਰ ਚੁੱਕ ਕਿ ਲਿਜਾ ਰਹੇ ਸਨ। ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ। ਪਹਿਲਾਂ ਪਿੰਡ ਮਕਸੂਦੜਾ ਵਿਚ ਨਗਰ ਦੀਆਂ ਸੰਗਤਾਂ ਵੱਲੋਂ ਪਾਲਕੀ ਸਾਹਿਬ, ਪੰਜ ਪਿਆਰਿਆਂ ਤੇ ਮਹਾਪੁਰਖਾਂ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ। ਇਸੇ ਤਰ੍ਹਾਂ ਘੁਡਾਣੀ ਕਲਾਂ ਦੀ ਸਮੁੱਚੀ ਪੰਚਾਇਤ ਨੇ ਸਰਪੰਚ ਗੁਰਿੰਦਰ ਸਿੰਘ, ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਹਨ ੀ, ਭਾਈ ਸਰਜੰਤ ਸਿੰਘ ਅਤੇ ਪਤਵੰਤਿਆਂ ਨੇ ਪੰਜ ਪਿਆਰਿਆਂ ਅਤੇ ਮਹਾਪੁਰਖਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ। ਨੌਜਵਾਨਾਂ ਵਲੋਂ ਪਾਲਕੀ ਸਾਹਿਬ ਉੱਪਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਫੁੱਲਾਂ ਦੀ ਬਰਸਾਤ ਕੀਤੀ ਗਈ। ਗੁਰਦੁਆਰਾ ਚੋਲਾ ਸਹਿਬ ਦੇ ਮੁਖ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਨਾਲ ਮਿਲ ਕੇ ਸੰਤ ਖਾਲਸਾ ਦਾ ਵਿਸ਼ੇਸ਼ ਸਨਮਾਨ ਕੀਤਾ। ਭਾਈ ਹਰਵੰਤ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ, ਨਗਰ ਪੰਚਾਇਤ, ਸੰਗਤਾਂ ਅਤੇ ਭਾਈ ਸਰਜੰਤ ਸਿੰਘ ਦੇ ਪੂਰੇ ਪ੍ਰੀਵਾਰ ਦਾ ਇਸ ਪੈਦਲ ਸ਼ਰਧਾ ਯਾਤਰਾ ਵਿਚ ਸੇਵਾਵਾਂ ਨਿਭਾਉਣ ਬਦਲੇ ਧੰਨਵਾਦ ਕੀਤਾ।