22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਨਕਾਣਾ ਸਾਹਿਬ ਸਕੂਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ

ਸਮਰਾਲਾ, 22 ਨਵੰਬਰ (ਗੋਪਾਲ ਸੋਫਤ)- ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਸਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਇਸ ਸਕੂਲ ਦੀ 10+2 (ਮੈਡੀਕਲ) ਦੀ ਵਿਦਿਆਰਥਣ ਜਸਪ੍ਰੀਤ ਕੌਰ ਸਕੂਲ ਦੇ ਮੀਤ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 23-11-2026
ਸਮਰਾਲਾ, 22 ਨਵੰਬਰ (ਗੋਪਾਲ ਸੋਫਤ)- ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਸਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਇਸ ਸਕੂਲ ਦੀ 10+2 (ਮੈਡੀਕਲ) ਦੀ ਵਿਦਿਆਰਥਣ ਜਸਪ੍ਰੀਤ ਕੌਰ ਸਕੂਲ ਦੇ ਮੀਤ ਪ੍ਰਧਾਨ ਡਾ. ਪਰਵਿੰਦਰ ਸਿੰਘ ਬੱਲੀ ਦੀ ਸਪੁੱਤਰੀ ਹੈ, ਨੇ ਬਿਨਾਂ ਕਿਸੇ ਕੋਚਿੰਗ ਤੋਂ ਨੀਟ ਦਾ ਟੈੱਸਟ ਪਾਸ ਕਰ ਕੇ ਗਿਆਨ ਸਾਗਰ ਡੈਂਟਲ ਕਾਲਜ ਵਿਚ ਦਾਖਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਦਿਆਰਥਣ ਨੇ 10+2 ਤੱਕ ਕਦੇ ਵੀ ਟਿਊਸ਼ਨ ਨਹੀਂ ਰੱਖੀ ਅਤੇ ਸਵੈ-ਅਧਿਐਨ ਨਾਲ ਹੀ ਇਹ ਮੁਕਾਮ ਹਾਸਲ ਕੀਤਾ ਹੈ। ਇਸ ਮੌਕੇ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਐਡੀਸ਼ਨਲ ਸਕੱਤਰ ਪਰਮਜੀਤ ਸਿੰਘ ਢਿੱਲੋਂ ਨੇ ਜਸਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਬੱਚੀ ਦੀ ਪ੍ਰਾਪਤੀ ਨਾਲ ਸਾਡੇ ਸਕੂਲ ਦਾ ਨਾਮ ਉੱਚਾ ਹੋਇਆ ਹੈ। ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਡਾਇਰੈਕਟਰ ਇਕਬਾਲ ਸਿੰਘ ਨੇ ਵੀ ਜਸਪ੍ਰੀਤ ਕੌਰ ਅਤੇ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਟੀਚਰ ਰਮਨਦੀਪ ਕੌਰ, ਰਸ਼ਮੀ ਖੁੱਲਰ, ਅਨੁਰਾਧਾ ਜਿੰਦਲ, ਮਨਪ੍ਰੀਤ ਕੌਰ ਗਿੱਲ ਅਤੇ ਮਨਪ੍ਰੀਤ ਕੌਰ ਅਤੇ ਪ੍ਰਿੰਸੀਪਲ ਵਲੋਂ ਦਿੱਤੇ ਮਾਰਗ ਦਰਸ਼ਨ ਅਤੇ ਵਧੀਆ ਪਰਿਵਾਰਕ ਮਾਹੌਲ ਨੇ ਉਸ ਨੂੰ ਇਸ ਕਾਮਯਾਬੀ ਤੱਕ ਪਹੁੰਚਾਇਆ। ਇਸ ਮੌਕੇ ਅੰਮ੍ਰਿਤਪਾਲ ਸਿੰਘ ਬੂਰੇ, ਪ੍ਰਕਾਸ਼ ਕੌਰ ਤੇ ਪਰਮਜੀਤ ਕੌਰ ਕੰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਫੇਰੀ ਦੌਰਾਨ ਛੁੱਟੀ ਵਾਲੇ ਦਿਨ ਵੀ ਹਸਪਤਾਲ ’ਚ ਖੁੱਲ੍ਹੀ ਰਹੀ ਐਮਰਜੈਂਸੀ ਸੇਵਾ ਅਗਲੀ ਖ਼ਬਰ ਢੱਕੀ ਸਾਹਿਬ ਤੋਂ ਚੋਲਾ ਸਾਹਿਬ ਤੱਕ ਪੈਦਲ ਮਾਰਚ ਦਾ ਭਰਵਾਂ ਸਵਾਗਤ
Ad Position 24