ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸਮਰਾਲਾ, 23 ਨਵੰਬਰ (ਗੋਪਾਲ ਸੋਫਤ)- ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਕੂਲ ਦੇ ਹਾਲ ਵਿਚ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਗੁਰੂ ਸਾਹਿਬ ਦੇ ਜੀਵਨ, ਮਹਾਨ ਵਿਚਾਰਾਂ ਅਤੇ ਸਰਬੱਤ ਦੇ ਭਲੇ ਦੀ ਸਿੱਖਿਆ ਨੂੰ ਯਾਦ ਕੀਤਾ।
ਸ
ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਮੌਕੇ ’ਤੇ ਕਰਵਾਏ ਸਮਾਗਮ ਵਿਚ ਸ਼ਾਮਲ ਸਕੂਲ ਦੇ ਵਿਦਿਆਰਥੀ। ਤਸਵੀਰ : ਗੋਪਾਲ ਸੋਫਤ
24-11-2026
ਸਮਰਾਲਾ, 23 ਨਵੰਬਰ (ਗੋਪਾਲ ਸੋਫਤ)- ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਕੂਲ ਦੇ ਹਾਲ ਵਿਚ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਗੁਰੂ ਸਾਹਿਬ ਦੇ ਜੀਵਨ, ਮਹਾਨ ਵਿਚਾਰਾਂ ਅਤੇ ਸਰਬੱਤ ਦੇ ਭਲੇ ਦੀ ਸਿੱਖਿਆ ਨੂੰ ਯਾਦ ਕੀਤਾ। ਸਮਾਗਮ ਦਾ ਆਰੰਭ ਅਧਿਆਪਕਾਂ ਵਲੋਂ ਪਵਿੱਤਰ ਮੂਲ ਮੰਤਰ ਪਾਠ ਦੇ ਉਚਾਰਨ ਨਾਲ ਕੀਤਾ ਗਿਆ। ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਨਾਲ ਇਸ ਪਵਿੱਤਰ ਸਮਾਗਮ ਵਿਚ ਭਾਗ ਲਿਆ ਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਆਪਣੀ ਨਿਮਰ ਸ਼ਰਧਾ ਭੇਟ ਕੀਤੀ। ਇਸ ਦੌਰਾਨ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਇਸ ਪਵਿੱਤਰ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਅਮੀਰ ਧਾਰਮਿਕ ਤੇ ਸਭਿਆਚਾਰਕ ਵਿਰਸੇ ਨਾਲ ਜੋੜਨਾ, ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਅਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਨਾ ਸੀ। ਸਕੂਲ ਵਲੋਂ ਅਜਿਹੇ ਸਮਾਗਮਾਂ ਰਾਹੀਂ ਵਿਦਿਆਰਥੀਆਂ ਨੂੰ ਮਹਾਨ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦੇ ਜੀਵਨ ਵਿਚ ਅਨੁਸ਼ਾਸਨ, ਸਦਭਾਵਨਾ ਤੇ ਭਾਵਨਾ ਨੂੰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ।