ਆਹਲੂਵਾਲੀਆ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਨਿਹਾਲ ਕੀਤਾ।
ਕ
ਕੀਰਤਨ ਤੋਂ ਬਾਅਦ ਰਾਗੀ ਜਥੇ. ਭਾਈ ਹਰਚਰਨ ਸਿੰਘ ਅਤੇ ਭਾਈ ਕਰਨੈਲ ਸਿੰਘ ਨੂੂੰ ਸਨਮਾਨਿਤ ਕਰਦੇ ਸਕੂਲ ਪ੍ਰਬੰਧਕ। ਤਸਵੀਰ : ਸੋਨੀ ਗਿੱਲ
24-11-2026
ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਨਿਹਾਲ ਕੀਤਾ। ਇਸ ਮੌਕੇ ਮਸ਼ਹੂਰ ਰਾਗੀ ਜਥੇ ਭਾਈ ਹਰਚਰਨ ਸਿੰਘ ਅਤੇ ਭਾਈ ਕਰਨੈਲ ਸਿੰਘ ਨੇ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਗੁਰਬਾਣੀ ਕੀਰਤਨ ਸਮਾਗਮ ਵਿੱਚ ਸਕੂਲ ਦੀਆਂ ਬੱਚਿਆਂ ਹਰਲੀਨ ਕੌਰ, ਸਿਮਰਬੀਰ ਕੌਰ, ਸਮਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਅਗਮਪ੍ਰੀਤ ਕੌਰ, ਪਰਨੀਤ ਕੌਰ, ਮੀਰਾ ਸਹਿਜਦੀਪ ਕੌਰ, ਸਹਜਪ੍ਰੀਤ ਕੌਰ, ਤਨੁਸ਼ਕਾ, ਨੇ ਵਿਸ਼ੇਸ਼ ਤੌਰ ’ਤੇ ਸ਼ਬਦ ਗਾਇਨ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਜਗਜੀਤ ਕੌਰ ਆਹਲੂਵਾਲੀਆ ਨੇ ਸਾਰੇ ਵਿਦਿਆਰਥੀਆਂ ਦਾ ਅਤੇ ਸਟਾਫ ਦਾ ਧੰਨਵਾਦ ਕੀਤਾ। ਸਕੂਲ ਦੇ ਪ੍ਰਧਾਨ ਸੁਖਬੀਰ ਸਿੰਘ ਆਹਲੂਵਾਲੀਆ ਵੱਲੋਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਸਬੰਧੀ ਸਮਝਾਇਆ। ਇਸ ਮੌਕੇ ਰਾਗੀ ਜਥੇ ਦਾ ਸਨਮਾਨ ਵੀ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਲਖਵੀਰ ਸਿੰਘ ਆਹਲੂਵਾਲੀਆ ਅਤੇ ਅੰਮ੍ਰਿਤ ਕੌਰ ਆਲੂਵਾਲੀਆ ਵਿਸ਼ੇਸ਼ ਤੌਰ ’ਤੇ ਹਾਜਰੀ ਭਰੀ ਅਤੇ ਧੰਨਵਾਦ ਕੀਤਾ। ਉਪਰੰਤ ਲੱਡੂਆਂ ਦਾ ਲੰਗਰ ਵਰਤਾਇਆ ਗਿਆ।