23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਰਦਮਸ਼ੁਮਾਰੀ 2027 ਲਈ ਤੈਨਾਤ ਅਮਲੇ ਦੀਆਂ ਸੇਵਾਵਾਂ ਮਹੱਤਵਪੂਰਨ- ਤਹਿਸੀਲਦਾਰ, ਨਾਇਬ ਤਹਿਸੀਲਦਾਰ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਜਨਗਣਨਾ ਕਿੱਟਾਂ ਕੀਤੀਆਂ ਤਕਸੀਮ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ‘ਮਰਦਮਸ਼ੁਮਾਰੀ 2027’ ਦਾ ਕਾਰਜ ਪੂਰੇ ਦੇਸ਼ ਵਿੱਚ ਜੋਰ ਸ਼ੋਰ ਨਾਲ ਚੱਲ ਰਿਹਾ ਹੈ ਜਿਸ ਦੇ ਤਹਿਤ 16 ਤੋਂ 30 ਨਵੰਬਰ ਤੱਕ ਦੇਸ਼ ਦੇ ਨਾਗਰਿਕਾਂ ਵੱਲੋਂ ਸਵੈ- ਜਨਗਣਨਾ ਕੀਤੀ ਜਾ ਰਹੀ ਹੈ। ਜਿਸ ਸਬੰਧੀ ਸਰਕਾਰ ਅਤੇ ਦੇਸ਼ ਦੇ ਮਹੱਤਵਪੂਰਨ ਵਿਅਕਤੀਆਂ ਵੱਲੋਂ ਆਮ ਜਨਤਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-11-2026
ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ‘ਮਰਦਮਸ਼ੁਮਾਰੀ 2027’ ਦਾ ਕਾਰਜ ਪੂਰੇ ਦੇਸ਼ ਵਿੱਚ ਜੋਰ ਸ਼ੋਰ ਨਾਲ ਚੱਲ ਰਿਹਾ ਹੈ ਜਿਸ ਦੇ ਤਹਿਤ 16 ਤੋਂ 30 ਨਵੰਬਰ ਤੱਕ ਦੇਸ਼ ਦੇ ਨਾਗਰਿਕਾਂ ਵੱਲੋਂ ਸਵੈ- ਜਨਗਣਨਾ ਕੀਤੀ ਜਾ ਰਹੀ ਹੈ। ਜਿਸ ਸਬੰਧੀ ਸਰਕਾਰ ਅਤੇ ਦੇਸ਼ ਦੇ ਮਹੱਤਵਪੂਰਨ ਵਿਅਕਤੀਆਂ ਵੱਲੋਂ ਆਮ ਜਨਤਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਦੇਸ਼ ਵਿੱਚ ਘਰ ਘਰ ਜਾ ਕੇ ਕੀਤੀ ਜਾਣ ਵਾਲੀ ਜਨਗਣਨਾ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਹੋਵੇਗੀ। ਜਿਸ ਦੇ ਸਬੰਧ ਵਿੱਚ ਅੱਜ ਤਹਿਸੀਲ ਕੰਪਲੈਕਸ ਖੰਨਾ ਵਿਖੇ ਐਸ. ਡੀ. ਐਮ. ਖੰਨਾ ਪ੍ਰਦੀਪ ਸਿੰਘ ਬੈਂਸ ਦੀ ਅਗਵਾਈ ਵਿੱਚ ਤਹਿਸੀਲਦਾਰ ਜਗਤਾਰ ਸਿੰਘ ਅਤੇ ਚਾਰਜ ਅਫ਼ਸਰ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਵੱਲੋਂ ਸੁਪਰਵਾਈਜ਼ਰਾ ਅਤੇ ਗਿਣਤੀਕਾਰਾਂ ਨੂੰ ਜਨਗਣਨਾ ਕਿੱਟਾਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਉਹਨਾਂ ਨਾਲ ਜਨਗਣਨਾ ਟੀਮ ਇੰਚਾਰਜ ਅਵਤਾਰ ਸਿੰਘ, ਡਾ. ਬਲਰਾਮ ਸ਼ਰਮਾ, ਨਰਿੰਦਰ ਸਿੰਘ, ਅਮਨਦੀਪ ਸਿੰਘ, ਪ੍ਰਤਾਪ ਇੰਦਰਵੀਰ ਸਿੰਘ ਅਤੇ ਹਰਪਾਲ ਸਿੰਘ ਰੀਡਰ ਮੌਜੂਦ ਸਨ। ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ ਅਤੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਨੇ ਜਨਗਣਨਾ ਅਮਲੇ ਨੂੰ ਸੰਬੋਧਨ ਦੌਰਾਨ ਕਿਹਾ ਕਿ ਮਰਦਮਸ਼ੁਮਾਰੀ 2027 ਲਈ ਤੈਨਾਤ ਅਮਲੇ ਦੀਆਂ ਸੇਵਾਵਾਂ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸੁਪਰਵਾਈਜ਼ਰ ਅਤੇ ਗਿਣਤੀਕਾਰ ਆਪਣੀ ਡਿਊਟੀ ਨੂੰ ਅਤਿ ਮਹੱਤਵਪੂਰਨ ਅਤੇ ਮਹਾਨ ਸਮਝਦੇ ਹੋਏ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਉਹਨਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਸਵੈ ਜਨ ਗਣਨਾ ਦੇ ਚੱਲ ਰਹੇ ਕਾਰਜ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਅਤੇ ਜਨਗਣਨਾ ਅਮਲੇ ਨੂੰ ਪੂਰਨ ਸਹਿਯੋਗ ਦੇਣ। ਮੌਕੇ ਉਕਤ ਤੋਂ ਇਲਾਵਾ ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਕੌਰ, ਜਤਿੰਦਰਪਾਲ, ਪੂਨਮ, ਅਮਨਦੀਪ ਕੌਰ, ਚਰਨਜੀਤ ਕੌਰ, ਰਾਕੇਸ਼ ਧੀਰ ਅਜੇ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੀ.ਪੀ.ਐਸ.ਸੀ. ਦਫ਼ਤਰ ਨੂੰ ਜਿੰਦਰਾ ਲਗਾਉਣ ਦੇ ਮਾਮਲੇ ’ਚ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭੀ ਸ਼ਰਮਾ ਸਾਥੀਆਂ ਸਮੇਤ ਜੇਲ੍ਹ ’ਚ... ਅਗਲੀ ਖ਼ਬਰ ਪ੍ਰਕਾ਼ਸ ਪੁਰਬ ਦੇ ਸੰਬੰਧ ਵਿਚ ਸਜਾਈ ਗਈ ਪ੍ਰਭਾਤ ਫੇਰੀ ਦਾ ਸਵਾਗਤ ਕਰਨ ਸਮੇਂ ਵਾਰਡ ਨੰਬਰ 2 ਦੇ ਵਾਸੀ ਨਾਲ ਸੇਵਾਦਾਰ। ਸਵੀ...
Ad Position 24