ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸਮਰਾਲਾ, 23 ਨਵੰਬਰ (ਕੁਲਵਿੰਦਰ ਸਿੰਘ)- ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਾਖੀਆਂ ਤੇ ਸਿੱਖਿਆਵਾਂ ਨੂੰ ਯਾਦ ਕਰਦਿਆਂ ਕੀਤੀ ਗਈ। ਵਿਦਿਆਰਥੀਆਂ ਨੇ ਸ਼ਬਦ ਗਾਇਨ, ਭਾਸ਼ਣ ਤੇ ਕਵਿਤਾ ਰਾਹੀਂ ਗੁਰੂ ਜੀ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।
ਸਮਰਾਲਾ, 23 ਨਵੰਬਰ (ਕੁਲਵਿੰਦਰ ਸਿੰਘ)- ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਾਖੀਆਂ ਤੇ ਸਿੱਖਿਆਵਾਂ ਨੂੰ ਯਾਦ ਕਰਦਿਆਂ ਕੀਤੀ ਗਈ। ਵਿਦਿਆਰਥੀਆਂ ਨੇ ਸ਼ਬਦ ਗਾਇਨ, ਭਾਸ਼ਣ ਤੇ ਕਵਿਤਾ ਰਾਹੀਂ ਗੁਰੂ ਜੀ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਨਿੱਕੇ-ਨਿੱਕੇ ਬੱਚਿਆਂ ਵਲੋਂ ਪ੍ਰਭਾਤ ਫੇਰੀ ਕੱਢੀ, ਜਿਸ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਤਿੰਨ ਪ੍ਰਮੁੱਖ ਸਿੱਖਿਆਵਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਸੱਚ, ਬਰਾਬਰੀ, ਪਿਆਰ, ਭਾਈਚਾਰੇ ਤੇ ਮਨੁੱਖਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਰਸਭਿੰਨੀ ਆਵਾਜ਼ ਦੇ ਵਿਚ ਸ਼ਬਦ ਕੀਰਤਨ ਦੀ ਹਾਜ਼ਰੀ ਵੀ ਭਰੀ। ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਦੀਪਤੀ, ਹੈੱਡ ਮਿਸਟ੍ਰੈੱਸ ਚਰਨਪ੍ਰੀਤ ਕੌਰ ਸੌਂਦ ਅਤੇ ਵਿਦਿਆਰਥੀਆਂ ਵਲੋਂ ਸਮੂਹ ਸਮਾਜ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਵਿਚ ਪਿਆਰ ਤੇ ਸਦਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।