23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਰਸਵਤੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਦੋਰਾਹਾ, 23 ਨਵੰਬਰ (ਪੱਤਰ ਪ੍ਰੇਰਕ)- ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪੇਸ਼ ਕਰਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ।

Ad Position 21
No active advertisement
ਅਜੀਤ ਡੈਸਕ 24-11-2026
ਦੋਰਾਹਾ, 23 ਨਵੰਬਰ (ਪੱਤਰ ਪ੍ਰੇਰਕ)- ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪੇਸ਼ ਕਰਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ । ਬੱਚਿਆਂ ਵੱਲੋਂ ’ਗੁਰੂ ਕਾ ਸਿੱਖ’ ਵਿਸ਼ੇ ਉੱਤੇ ਇੱਕ ਨਾਟਕ ਪੇਸ਼ ਕੀਤਾ ਗਿਆ। ਛੋਟੀਆਂ ਜਮਾਤਾਂ ਦੇ ਬੱਚਿਆਂ ਨੂੰ ਗੁਰਦੁਆਰਾ ਸਿੰਘ ਸਭਾ ਦੋਰਾਹਾ ਵਿਖੇ ਮੱਥਾ ਟੇਕਣ ਲਈ ਲਿਜਾਇਆ ਗਿਆ ਅਤੇ ਵੱਡੇ ਵਿਦਿਆਰਥੀਆਂ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਅੰਤ ਵਿੱਚ ਸਕੂਲ ਦੇ ਮੁਖੀ ਪ੍ਰੀਤੀਸ਼ ਗੁਸਾਈਂ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਕਰ ਸਕਦੇ ਹਨ ਸੂਬੇ ਲਈ ਵੱਡੇ ਐਲਾਨ ਅਗਲੀ ਖ਼ਬਰ ਇਤਹਾਸਿਕ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ...
Ad Position 24