24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੇਂਟ ਮਦਰ ਟੈਰੇਸਾ ਸਕੂਲ, ਖੰਨਾ ਵਿਖੇ ਸ਼ਰਧਾ ਨਾਲ ਮਨਾਇਆ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)- ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਅਤੇ ਮਹਾਨ ਅਧਿਆਤਮਿਕ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਸ਼ਰਧਾ ਪ੍ਰਗਟ ਕਰਦਿਆਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-11-2026
ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)- ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਅਤੇ ਮਹਾਨ ਅਧਿਆਤਮਿਕ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਸ਼ਰਧਾ ਪ੍ਰਗਟ ਕਰਦਿਆਂ ਕੀਤੀ ਗਈ। ਵਿਦਿਆਰਥੀਆਂ ਨੇ ਮਧੁਰ ਸ਼ਬਦ ਗਾਇਨ, ਪ੍ਰੇਰਨਾਦਾਇਕ ਵਿਚਾਰਾਂ ਅਤੇ ਸੁੰਦਰ ਕਵਿਤਾਵਾਂ ਰਾਹੀਂ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਮਹਾਨ ਆਦਰਸ਼ਾਂ ਨੂੰ ਪੇਸ਼ ਕੀਤਾ। ਬੱਚਿਆਂ ਦੀਆਂ ਭਾਵਪੂਰਨ ਪੇਸ਼ਕਾਰੀਆਂ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਪਵਿੱਤਰ ਮੌਕੇ ’ਤੇ ਸਕੂਲ ਵੱਲੋਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਗੁਰਦੁਆਰਾ ਸਾਹਿਬ, ਸੇਹ (ਖੰਨਾ) ਤੋਂ ਆਰੰਭ ਹੋਣ ਵਾਲੇ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਮੌਕਾ ਵੀ ਮਿਲਿਆ। ਇਸ ਦੌਰਾਨ ਸਕੂਲ ਦੇ ਬੈਂਡ ਨੇ ਸ਼ਾਨਦਾਰ ਪੇਸ਼ਕਾਰੀ ਕੀਤੀ ਜਦੋਂ ਕਿ ਵਿਦਿਆਰਥੀਆਂ ਨੇ ਸ਼ਰਧਾਪੂਰਵਕ ਸ਼ਬਦ ਗਾਇਨ ਕਰਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਪਾਵਨ ਮੌਕੇ ਤੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਸਕੂਲ ਦੀ ਪ੍ਰਿੰਸੀਪਲ ਅੰਜੂ ਭਾਟੀਆ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਉਨੀਆਂ ਹੀ ਸਾਰਥਕ ਹਨ, ਜਿੰਨੀਆਂ ਉਨ੍ਹਾਂ ਦੇ ਸਮੇਂ ਵਿੱਚ ਸਨ। ਮੈਨੇਜਮੈਂਟ ਮੈਂਬਰ ਡਾ. ਪੂਜਾ ਸ਼ਾਹੀ ਸਹਿਗਲ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਅਧਿਆਤਮਿਕ ਵਿਚਾਰਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਜੀ ਨੇ ਹਮੇਸ਼ਾ ਮਨੁੱਖਤਾ ਨੂੰ ਸਭ ਤੋਂ ਉੱਪਰ ਰੱਖਿਆ ਅਤੇ ਸਮਾਜ ਵਿੱਚ ਫੈਲੇ ਭੇਦਭਾਵ ਅਤੇ ਅਸਮਾਨਤਾ ਨੂੰ ਦੂਰ ਕਰਨ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਵਿਖੇ ਐਡਵੋਕੇਟ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਅਹਿਮ ਮੀਟਿੰਗ ਅਗਲੀ ਖ਼ਬਰ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਬਹੁਮਤ ਦੇ ਕੇ ਬਣਾਉਣਗੇ ਸਰਕਾਰ– ਸ਼ਰਨਜੀਤ ਢਿੱਲੋਂ
Ad Position 24