ਕਿਸਾਨਾਂ ਦੀ ਕਾਤਲ ਭਾਜਪਾ ਨਾਲ ਗੱਠਜੋੜ ਕਰਕੇ ਅਕਾਲੀ ਦਲ ਪੈਰਾਂ ’ਚ ਡਿੱਗਿਆ- ਰੁਪਾਲੋਂ, ਨਿਜ਼ਾਮਪੁਰ
ਮਲੌਦ, 25 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ 700 ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਲੈ ਕੇ ਅਕਾਲੀ ਦਲ ਦੀ ਭਾਜਪਾ ਨਾਲ ਸਿਆਸੀ ਨੇੜਤਾ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਵਾਰਿਸ ਪੰਜਾਬ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਤੇ ਸਲਾਹਕਾਰ ਸੁਖਵੀਰ ਸਿੰਘ ਹੈਪੀ ਨਿਜ਼ਾਮਪੁਰ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਆਪਣੇ ਹੱਕਾਂ ਲਈ ਲੰਮਾ ਸੰਘਰਸ਼ ਕੀਤਾ ਅਤੇ ਜਾਨਾਂ ਕੁਰਬਾਨ ਕੀਤੀਆਂ, ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਅਣਦੇਖਿਆ ਕਰਕੇ ਭਾਜਪਾ ਨਾਲ ਮੁੜ ਸਿਆਸੀ ਸਾਂਝ ਪਾਉਣਾ ਕਿਸਾਨ ਹਿੱਤਾਂ ਪ੍ਰਤੀ ਅਕਾਲੀ ਦਲ ਦੀ ਭੂਮਿਕਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਸ
ਸੰਦੀਪ ਸਿੰਘ ਰੁਪਾਲੋਂ, ਸੁਖਵੀਰ ਸਿੰਘ ਹੈਪੀ
26-11-2026
ਮਲੌਦ, 25 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ 700 ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਲੈ ਕੇ ਅਕਾਲੀ ਦਲ ਦੀ ਭਾਜਪਾ ਨਾਲ ਸਿਆਸੀ ਨੇੜਤਾ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਵਾਰਿਸ ਪੰਜਾਬ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਤੇ ਸਲਾਹਕਾਰ ਸੁਖਵੀਰ ਸਿੰਘ ਹੈਪੀ ਨਿਜ਼ਾਮਪੁਰ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਆਪਣੇ ਹੱਕਾਂ ਲਈ ਲੰਮਾ ਸੰਘਰਸ਼ ਕੀਤਾ ਅਤੇ ਜਾਨਾਂ ਕੁਰਬਾਨ ਕੀਤੀਆਂ, ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਅਣਦੇਖਿਆ ਕਰਕੇ ਭਾਜਪਾ ਨਾਲ ਮੁੜ ਸਿਆਸੀ ਸਾਂਝ ਪਾਉਣਾ ਕਿਸਾਨ ਹਿੱਤਾਂ ਪ੍ਰਤੀ ਅਕਾਲੀ ਦਲ ਦੀ ਭੂਮਿਕਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸਿਆਸੀ ਹਲਕਿਆਂ ਵਿੱਚ ਇਸ ਮੁੱਦੇ ਨੂੰ ਲੈ ਕੇ ਚਰਚਾ ਤੇਜ਼ ਹੋ ਰਹੀ ਹੈ ਕਿ ਅਕਾਲੀ ਦਲ ਨੂੰ ਕਿਸਾਨਾਂ ਦੀਆਂ ਕੁਰਬਾਨੀਆਂ ਅਤੇ ਆਪਣੇ ਸਿਆਸੀ ਫ਼ੈਸਲਿਆਂ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆ ਰਹੀਆਂ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਨੂੰ ਜਵਾਬਦੇਹ ਹੋਣਾ ਪਵੇਗਾ ਕਿ ਇੱਕ ਚੌਧਰ ਦੀ ਭੁੱਖ ਕਾਰਨ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਿਉਂ ਕੀਤਾ ਜਾਂਦਾ ਰਿਹਾ