25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ

ਮਾਛੀਵਾੜਾ ਸਾਹਿਬ, 25 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ’ਚ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਹਰਵਿੰਦਰ ਸਿੰਘ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਮਾਛੀਵਾੜਾ ਸਾਹਿਬ, 25 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ’ਚ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਹਰਵਿੰਦਰ ਸਿੰਘ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਉਪਰੰਤ ਸ਼ਾਮ 7.30 ਵਜੇ ਤੋਂ ਲੈ ਕੇ 9 ਵਜੇ ਤੱਕ ਕਥਾ ਦਾ ਪ੍ਰਵਾਹ ਚੱਲਿਆ। ਭਾਈ ਗੁਰਬਾਜ਼ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਸਦੀਆਂ ਪਹਿਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਜਨਮ ਅਸਥਾਨ ਰਾਇ ਭੋਇ ਦੀ ਤਲਵੰਡੀ ਵਾਲਾ ਪਿੰਡ ਕਿਸ ਤਰ੍ਹਾਂ ਹੋਂਦ ਵਿਚ ਆਇਆ। ਉਨ੍ਹਾਂ ਗੁਰੂ ਸਾਹਿਬ ਨਾਲ ਸਬੰਧਿਤ ਕੁੱਝ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਪ੍ਰਬੰਧਕਾਂ ਵਲੋਂ ਭਾਈ ਗੁਰਬਾਜ਼ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁਰੂ ਘਰ ਦੇ ਨਿਸ਼ਕਾਮ ਸੇਵਕ ਬਾਬਾ ਮੋਹਣ ਸਿੰਘ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਹਜ਼ੂਰੀ ਕਥਾਵਾਚਕ ਭਾਈ ਇਕਨਾਮ ਸਿੰਘ, ਗ੍ਰੰਥੀ ਗੁਰਪ੍ਰੀਤ ਸਿੰਘ, ਲੰਗਰ ਇੰਚਾਰਜ ਭਾਈ ਬਿੰਦਰ ਸਿੰਘ, ਅਕਾਲੀ ਆਗੂ ਦਵਿੰਦਰ ਸਿੰਘ ਬਵੇਜਾ, ਭਾਈ ਅਮਰਜੀਤ ਸਿੰਘ, ਸ਼ੇਰ ਸਿੰਘ, ਜਸਵੀਰ ਸਿੰਘ ਗਿੱਲ, ਹਰਜਿੰਦਰ ਸਿੰਘ ਗਿੱਲ, ਜਸਵੀਰ ਸਿੰਘ ਢਿੱਲੋਂ, ਜਗਦੀਪ ਸਿੰਘ ਗਿੱਲ, ਮੱਖਣ ਸਿੰਘ ਪਾਬਲਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾ. ਅਸ਼ੋਕ ਨੇ ਬਲੀਏਵਾਲ ਤੇ ਮੀਲੂ ਨੇ ਢਿੱਲੋਂ ਦਾ ਮੂੰਹ ਮਿੱਠਾ ਕਰਵਾ ਕੇ ਅਕਾਲੀ-ਭਾਜਪਾ ਗੱਠਜੋੜ ਦਾ ਕੀਤਾ ਸਵਾਗਤ ਅਗਲੀ ਖ਼ਬਰ ਦੋ ਨੌਜਵਾਨਾਂ ਦੀ ਮੌਤ ਮਗਰੋਂ ਹਰਕਤ ’ਚ ਆਈ ਮਾਛੀਵਾੜਾ ਪੁਲਿਸ, ਨਸ਼ਾ ਤਸਕਰਾਂ ’ਤੇ ਕੱਸਿਆ ਸ਼ਿਕੰਜਾ
Ad Position 24