25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਾ. ਅਸ਼ੋਕ ਨੇ ਬਲੀਏਵਾਲ ਤੇ ਮੀਲੂ ਨੇ ਢਿੱਲੋਂ ਦਾ ਮੂੰਹ ਮਿੱਠਾ ਕਰਵਾ ਕੇ ਅਕਾਲੀ-ਭਾਜਪਾ ਗੱਠਜੋੜ ਦਾ ਕੀਤਾ ਸਵਾਗਤ

ਸਾਹਨੇਵਾਲ, 25 ਨਵੰਬਰ (ਹਨੀ ਚਾਠਲੀ)- ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਗੱਠਜੋੜ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਤੇ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਜਨ ਹਿਤੈਸ਼ੀ ਨੀਤੀਆਂ ਨਾਲ ਪੰਜਾਬ ਇਕ ਵਾਰ ਫਿਰ ਦੇਸ਼ ਦਾ ਸਭ ਤੋਂ ਪ੍ਰਗਤੀਸ਼ੀਲ ਸੂਬਾ ਬਣੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ-ਅਕਾਲੀ ਗੱਠਜੋੜ ਦੀ ਸਰਕਾਰ ਬਣਾ ਕੇ ਪੰਜਾਬ ਲਈ ਤਰੱਕੀ ਦੇ ਨਵੇਂ ਰਸਤੇ ਖੋਲ੍ਹਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ’ਚ ਚੱਲ ਰਹੀ ਭਾਜਪਾ ਦੀ ਐਨ.

Ad Position 21
No active advertisement
ਅਜੀਤ ਡੈਸਕ 26-11-2026
ਸਾਹਨੇਵਾਲ, 25 ਨਵੰਬਰ (ਹਨੀ ਚਾਠਲੀ)- ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਗੱਠਜੋੜ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਤੇ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਜਨ ਹਿਤੈਸ਼ੀ ਨੀਤੀਆਂ ਨਾਲ ਪੰਜਾਬ ਇਕ ਵਾਰ ਫਿਰ ਦੇਸ਼ ਦਾ ਸਭ ਤੋਂ ਪ੍ਰਗਤੀਸ਼ੀਲ ਸੂਬਾ ਬਣੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ-ਅਕਾਲੀ ਗੱਠਜੋੜ ਦੀ ਸਰਕਾਰ ਬਣਾ ਕੇ ਪੰਜਾਬ ਲਈ ਤਰੱਕੀ ਦੇ ਨਵੇਂ ਰਸਤੇ ਖੋਲ੍ਹਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ’ਚ ਚੱਲ ਰਹੀ ਭਾਜਪਾ ਦੀ ਐਨ.ਡੀ.ਏ. ਸਰਕਾਰ ਦੀਆਂ ਨੀਤੀਆਂ ਨੂੰ ਭਾਰਤੀ ਜਨਤਾ ਪਾਰਟੀ ਦਾ ਹਰ ਵਰਕਰ ਘਰ ਘਰ ਪਹੁੰਚਾਏਗਾ। ਇਸ ਮੌਕੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਗੱਠਜੋੜ ਦੀ ਖ਼ੁਸ਼ੀ ਭਾਜਪਾ ਤੇ ਅਕਾਲੀ ਦਲ ਦੇ ਵਰਕਰਾਂ ਨੇ ਸਾਂਝੇ ਤੌਰ ’ਤੇ ਖ਼ੁਸ਼ੀ ਜ਼ਾਹਿਰ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਮਾਸਟਰ ਅਸ਼ੋਕ ਕੁਮਾਰ ਨੇ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਅਤੇ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਨੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦਾ ਮੂੰਹ ਮਿੱਠਾ ਕਰਵਾ ਕੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਗੱਠਜੋੜ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਭਾਜਪਾ ਤੇ ਅਕਾਲੀ ਦਲ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ 2027 ਦੀਆਂ ਵਿਧਾਨ ਸਭਾਂ ਚੋਣਾਂ ਲਈ ਸ਼ੁੱਭ ਸ਼ਗਨ- ਲਾਪਰਾਂ, ਜਥੇਦਾਰ ਘਲੋਟੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
Ad Position 24