ਅਕਾਲੀ-ਭਾਜਪਾ ਦਾ ਗੱਠਜੋੜ 2027 ਦੀਆਂ ਵਿਧਾਨ ਸਭਾਂ ਚੋਣਾਂ ਲਈ ਸ਼ੁੱਭ ਸ਼ਗਨ- ਲਾਪਰਾਂ, ਜਥੇਦਾਰ ਘਲੋਟੀ
ਰਾੜਾ ਸਾਹਿਬ, 25 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਇਕੱਠੇ ਹੋਣ ਨਾਲ ਸੂਬੇ ਦੀ ਸਿਆਸਤ ਵਿਚ ਨਵਾਂ ਭੂਚਾਲ ਆ ਗਿਆ ਹੈ, ਜਿਸ ਨੇ ਗੱਠਜੋੜ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ ਕਿਉਕਿ ਅਕਾਲੀ–ਭਾਜਪਾ ਦਾ ਗਠਬੰਧਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼ੁੱਭ ਸ਼ਗਨ ਹੈ । ਇਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਅਤੇ ਮੈਂਬਰ ਪੀ.
ਗ
ਗੁਰਪ੍ਰੀਤ ਸਿੰਘ ਲਾਪਰਾਂ ਅਤੇ ਜਥੇਦਾਰ ਬਲਵੰਤ ਸਿੰਘ ਘਲੋਟੀ ।
26-11-2026
ਰਾੜਾ ਸਾਹਿਬ, 25 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਇਕੱਠੇ ਹੋਣ ਨਾਲ ਸੂਬੇ ਦੀ ਸਿਆਸਤ ਵਿਚ ਨਵਾਂ ਭੂਚਾਲ ਆ ਗਿਆ ਹੈ, ਜਿਸ ਨੇ ਗੱਠਜੋੜ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ ਕਿਉਕਿ ਅਕਾਲੀ–ਭਾਜਪਾ ਦਾ ਗਠਬੰਧਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼ੁੱਭ ਸ਼ਗਨ ਹੈ । ਇਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਅਤੇ ਮੈਂਬਰ ਪੀ. ਏ. ਸੀ. ਸ਼੍ਰੋਮਣੀ ਅਕਾਲੀ ਦਲ (ਬ) ਜਥੇਦਾਰ ਬਲਵੰਤ ਸਿੰਘ ਘਲੋਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦਾ ਗੱਠਜੋੜ ਪੁਰਾਣਾ ਅਤੇ ਸਿਧਾਤਾਂ ਵਾਲਾ ਗੱਠਜੋੜ ਹੈ। ਦੋਵੇਂ ਪਾਰਟੀਆਂ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਕੌਮ ਦੇ ਹਿੱਤਾਂ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਜੋ ਜਮਾਤ ਸਾਡੇ ਸਰਬ ਉੱਚ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਨਹੀਂ ਕਰ ਸਕਦੀ, ਉਹ ਪੰਜਾਬ ਦਾ ਭਲਾ ਕਦੇ ਨਹੀਂ ਕਰ ਸਕਦੀ। ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੁਝਵਾਨ ਜਨਤਾ ਗੁਰੂ ਦੋਖੀ ਜਮਾਤ ਨੂੰ ਮੂੰਹ ਨਹੀਂ ਲਗਾਏਗੀ ਅਤੇ ਉਸ ਨੂੰ ਕਰਾਰਾ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਅਕਾਲੀ-ਭਾਜਪਾ ਗੱਠਜੋੜ ਇਤਿਹਾਸਕ ਜਿੱਤ ਦਰਜ ਕਰੇਗਾ ਅਤੇ ਪੰਜਾਬ ’ਚ ਮੁੜ ਖੁਸ਼ਹਾਲੀ ਲਿਆਏਗਾ। 25 ਖੰਨਾ10 ਗੁਰਪ੍ਰੀਤ ਸਿੰਘ ਲਾਪਰਾਂ ਤੇ ਜਥੇਦਾਰ ਬਲਵੰਤ ਸਿੰਘ ਘਲੋਟੀ ।