25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜੰਡਿਆਲੀ ਵਿਖੇ ਅਕਾਲੀ-ਭਾਜਪਾ ਵਰਕਰਾਂ ਵਲੋਂ ਸਾਬਕਾ ਮੰਤਰੀ ਢਿੱਲੋਂ ਦਾ ਸਨਮਾਨ

ਕੁਹਾੜਾ, 25 ਨਵੰਬਰ (ਸੰਦੀਪ ਸਿੰਘ ਕੁਹਾੜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਵਿਚਕਾਰ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੰਡਿਆਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਵਲੋਂ ਸਾਂਝੇ ਤੌਰ ’ਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਕੁਹਾੜਾ, 25 ਨਵੰਬਰ (ਸੰਦੀਪ ਸਿੰਘ ਕੁਹਾੜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਵਿਚਕਾਰ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੰਡਿਆਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਵਲੋਂ ਸਾਂਝੇ ਤੌਰ ’ਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਗੱਠਜੋੜ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ਵਿਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਗੱਠਜੋੜ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਵਲੋਂ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਪਾਰੀ ਵਿੰਗ ਦੇ ਪ੍ਰਧਾਨ ਵਿਜੇ ਸੈਣੀ, ਅਜਮੇਰ ਸਿੰਘ ਲਾਲੀ, ਡਾ. ਰਾਜਪਾਲ, ਜੋਬਨਪ੍ਰੀਤ ਸਿੰਘ ਗਿੱਲ, ਜਗਨ ਸਿੰਘ ਜੱਗਾ, ਗਗਨਦੀਪ ਸਿੰਘ ਪਰਾਸ਼ਰ, ਮਿੰਟੂ ਰਾਮਗੜ੍ਹ, ਹਰਪ੍ਰੀਤ ਸਿੰਘ ਗਰਚਾ, ਗੁਰਬਾਜ਼ ਸਿੰਘ ਗਰਚਾ, ਅਭੈ ਮਿਸ਼ਰਾ ਭਾਜਪਾ ਢੰਡਾਰੀ ਸਰਕਲ ਦੇ ਪ੍ਰਧਾਨ, ਸੌਰਵ ਸਿੰਘ ਭਾਜਪਾ ਪੂਰਵਾਂਚਲ ਵਿੰਗ ਲੁਧਿਆਣਾ ਦੇ ਪ੍ਰਧਾਨ, ਕ੍ਰਿਸ਼ਨਾ ਰਾਜਪੂਤ ਭਾਜਪਾ ਯੁਵਾ ਮੋਰਚਾ ਢੰਡਾਰੀ ਸਰਕਲ ਦੇ ਪ੍ਰਧਾਨ, ਦੀਪਕ ਝਾਅ, ਵਿਜੇ ਸਿੰਘ, ਜੈਂਟੀ ਭੈਰੋਮੁੰਨਾ, ਜੈ ਪ੍ਰਕਾਸ਼, ਬਿੱਟੂ ਕੁਮਾਰ, ਪ੍ਰਸ਼ਾਂਤ ਕੁਮਾਰ, ਪ੍ਰੇਮ ਕੁਮਾਰ, ਤੇਜ ਸਿੰਘ ਗਰਚਾ, ਵਰਿੰਦਰ ਸਿੰਘ ਵਿਰਕ, ਆਜ਼ਾਦ ਕੁਮਾਰ, ਅਸ਼ੋਕ ਕੁਮਾਰ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦਾ ਵਰਕਰਾਂ ਵਿਚ ਭਾਰੀ ਉਤਸ਼ਾਹ, ਲੱਡੂ ਵੰਡ ਕੇ ਮਨਾਈ ਖ਼ੁਸ਼ੀ ਅਗਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ 2027 ਦੀਆਂ ਵਿਧਾਨ ਸਭਾਂ ਚੋਣਾਂ ਲਈ ਸ਼ੁੱਭ ਸ਼ਗਨ- ਲਾਪਰਾਂ, ਜਥੇਦਾਰ ਘਲੋਟੀ
Ad Position 24