25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਦਾ ਵਰਕਰਾਂ ਵਿਚ ਭਾਰੀ ਉਤਸ਼ਾਹ, ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਮਾਛੀਵਾੜਾ ਸਾਹਿਬ, 25 ਨਵੰਬਰ (ਮਨੋਜ ਕੁਮਾਰ, ਰਾਜਦੀਪ ਸਿੰਘ ਅਲਬੇਲਾ)- ਸ਼੍ਰੋਮਣੀ ਅਕਾਲੀ ਦਲ-ਭਾਜਪਾ ਦਾ ਗੱਠਜੋੜ ਹੋਣ ’ਤੇ ਮਾਛੀਵਾੜਾ ’ਚ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਸਮਰਾਲਾ ਤੋਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਅਤੇ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਵਰਕਰਾਂ ਨੇ ਇਕੱਠੇ ਹੋ ਕੇ ਗੱਠਜੋੜ ਦਾ ਜਸ਼ਨ ਮਨਾਇਆ।

Ad Position 21
No active advertisement
ਅਜੀਤ ਡੈਸਕ 26-11-2026
ਮਾਛੀਵਾੜਾ ਸਾਹਿਬ, 25 ਨਵੰਬਰ (ਮਨੋਜ ਕੁਮਾਰ, ਰਾਜਦੀਪ ਸਿੰਘ ਅਲਬੇਲਾ)- ਸ਼੍ਰੋਮਣੀ ਅਕਾਲੀ ਦਲ-ਭਾਜਪਾ ਦਾ ਗੱਠਜੋੜ ਹੋਣ ’ਤੇ ਮਾਛੀਵਾੜਾ ’ਚ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਸਮਰਾਲਾ ਤੋਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਅਤੇ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਵਰਕਰਾਂ ਨੇ ਇਕੱਠੇ ਹੋ ਕੇ ਗੱਠਜੋੜ ਦਾ ਜਸ਼ਨ ਮਨਾਇਆ। ਇਸ ਮੌਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਅਤੇ ਗੱਠਜੋੜ ਹੋਣ ਦਾ ਸ਼ੁਕਰਾਨਾ ਕਰ ਭਵਿੱਖ ’ਚ ਆਉਣ ਵਾਲੀਆਂ ਚੋਣਾਂ ਦੀ ਸਫਲਤਾ ਲਈ ਕਾਮਨਾ ਕੀਤੀ। ਇਸ ਮੌਕੇ ਦੋਵੇਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ ’ਤੇ ਭੰਗੜੇ ਪਾਉਂਦਿਆਂ ਲੱਡੂ ਵੰਡੇ ਅਤੇ ਖ਼ੁਸ਼ੀ ’ਚ ਪਟਾਕੇ ਵੀ ਚਲਾਏ। ਇਸ ਮੌਕੇ ਸੁਖਵਿੰਦਰ ਲਾਲ ਸ਼ਰਮਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦਾ ਗੱਠਜੋੜ ਪੰਜਾਬ ਦੇ ਹਿਤਾਂ ਵਾਲਾ ਹੈ, ਜਿਸ ਵਿਚ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨਾ ਮੁੱਖ ਉਦੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ। ਗੱਠਜੋੜ ਤੋਂ ਬਾਅਦ ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਬਣਨੀ ਤੈਅ ਹੈ ਅਤੇ ਲੋਕ ਉਨ੍ਹਾਂ ਦਾ ਡਟ ਕੇ ਸਾਥ ਦੇਣ। ਇਸ ਮੌਕੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਮਨੋਜ ਬਾਂਸਲ,ਸੀਨੀਅਰ ਆਗੂ ਹਰਜਤਿੰਦਰ ਸਿੰਘ,ਨੰਬਰਦਾਰ ਦਰਸ਼ਨ ਸਿੰਘ ਮਿੱਠੇਵਾਲ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਅਰਵਿੰਦਰਪਾਲ ਸਿੰਘ ਵਿੱਕੀ, , ਸੰਜੀਵ ਲੀਹਲ, ਡਾ. ਸੰਜੀਵ ਗਰਗ, ਸਾਬਕਾ ਕੌਂਸਲਰ ਮਨਜੀਤ ਮੱਕੜ, ਮੇਵਾ ਸਿੰਘ ਰਾਣਵਾਂ, ਚਰਨਜੀਤ ਸਿੰਘ ਲੱਖੋਵਾਲ, ਦਲਜੀਤ ਸਿੰਘ ਬੁੱਲੇਵਾਲ, ਵਿਕਾਸ ਮਿੱਤਲ, ਸਤੀਸ਼ ਸਿੰਗਲਾ, ਹਰਜਿੰਦਰ ਸਿੰਘ ਗੜ੍ਹੀ ਤਰਖਾਣਾ, ਨੰਬਰਦਾਰ ਧਰਮਿੰਦਰ ਸ਼ੈਰੀ, ਪੁਸ਼ਪਿੰਦਰ ਸਿੰਘ ਧਨੋਆ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਦੋ ਦਿਨਾਂ ਸਾਲਾਨਾ ਸਮਾਗਮ ਅਮਿੱਟ ਯਾਦਾਂ ਨਾਲ ਸਮਾਪਤ ਅਗਲੀ ਖ਼ਬਰ ਜੰਡਿਆਲੀ ਵਿਖੇ ਅਕਾਲੀ-ਭਾਜਪਾ ਵਰਕਰਾਂ ਵਲੋਂ ਸਾਬਕਾ ਮੰਤਰੀ ਢਿੱਲੋਂ ਦਾ ਸਨਮਾਨ
Ad Position 24