25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਦੋ ਦਿਨਾਂ ਸਾਲਾਨਾ ਸਮਾਗਮ ਅਮਿੱਟ ਯਾਦਾਂ ਨਾਲ ਸਮਾਪਤ

ਡੇਹਲੋਂ, 25 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਦੋ ਦਿਨਾਂ ਸਾਲਾਨਾ ਸਮਾਗਮ ੜੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀਆਂ ਕਲਾਤਮਕ ਯੋਗਤਾਵਾਂ ਅਤੇ ਬਹੁਪੱਖੀ ਪ੍ਰਤਿਭਾ ਨੂੰ ਪੇਸ਼ ਕਰਨ ਦਾ ਸੁਨਹਿਰੀ ਮੌਕਾ ਮਿਲਿਆ।

Ad Position 21
No active advertisement
ਅਜੀਤ ਡੈਸਕ 26-11-2026
ਡੇਹਲੋਂ, 25 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਦੋ ਦਿਨਾਂ ਸਾਲਾਨਾ ਸਮਾਗਮ ੜੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀਆਂ ਕਲਾਤਮਕ ਯੋਗਤਾਵਾਂ ਅਤੇ ਬਹੁਪੱਖੀ ਪ੍ਰਤਿਭਾ ਨੂੰ ਪੇਸ਼ ਕਰਨ ਦਾ ਸੁਨਹਿਰੀ ਮੌਕਾ ਮਿਲਿਆ। ਪ੍ਰੋਗਰਾਮ ਦੌਰਾਨ ਰਵਾਇਤੀ ਕਦਰਾਂ-ਕੀਮਤਾਂ, ਆਧੁਨਿਕ ਵਿਸ਼ਿਆਂ, ਜੋਸ਼ੀਲੇ ਨਾਚਾਂ, ਸੰਗੀਤ ਅਤੇ ਅਰਥਪੂਰਨ ਪੇਸ਼ਕਾਰੀਆਂ ਦਾ ਸੁੰਦਰ ਸੁਮੇਲ ਖਿੱਚ ਦਾ ਕੇਂਦਰ ਬਣਿਆ। ਸਮਾਗਮ ਦੇ ਪਹਿਲੇ ਦਿਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਸੀ.ਟੀ ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਅਮਨਦੀਪ ਤਾਂਗੜੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਰੂਹਾਨੀ ਸ਼ਬਦ ਗਾਇਨ ਨਾਲ ਹੋਈ, ਜਿਸ ਨੇ ਪੂਰੇ ਮਾਹੌਲ ਨੂੰ ਸ਼ਾਂਤਮਈ ਅਤੇ ਅਧਿਆਤਮਿਕ ਰੰਗ ਵਿਚ ਰੰਗ ਦਿੱਤਾ। ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਨੌਵੀਂ-ਏ ਦੀ ਵਿਸ਼ੇਸ਼ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਨੇ ਸਕੂਲ ਦੇ ਉਦੇਸ਼ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ, ਸਮਰਪਣ ਅਤੇ ਟੀਮ ਵਰਕ ਦੀ ਸ਼ਲਾਘਾ ਕੀਤੀ। ਵਿਸ਼ੇਸ਼ ਮਹਿਮਾਨ ਡਾ. ਅਮਨਦੀਪ ਤਾਂਗੜੀ, ਡਾਇਰੈਕਟਰ ਸੀ. ਟੀ. ਯੂਨੀਵਰਸਿਟੀ ਨੇ ਸਕੂਲ ਦੀ ਵਿਲੱਖਣ ਸਿੱਖਿਆ ਪ੍ਰਣਾਲੀ ਅਤੇ ਦੂਰਅੰਦੇਸ਼ੀ ਸੋਚ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪੈਰਾਗੌਨ ਇੰਟਰਨੈਸ਼ਨਲ ਸਕੂਲ ਆਪਣੀ ਵਿਲੱਖਣ ਸੋਚ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਦੀ ਵਚਨਬੱਧਤਾ ਕਾਰਨ ਵੱਖਰੀ ਪਛਾਣ ਰੱਖਦਾ ਹੈ। ਮੁੱਖ ਮਹਿਮਾਨ ਕਮਲਜੀਤ ਸਿੰਘ ਉੱਭੀ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੇ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਪ੍ਰਤਿਭਾ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਨ ਵਲੋਂ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ ਤੇ ਚੇਅਰਪਰਸਨ ਸੁਮਨ ਸੋਫਤ ਦੀ ਅਗਵਾਈ ਹੇਠ ਵਿਸ਼ੇਸ਼ ਮਹਿਮਾਨਾਂ ਤੇ ਹੋਰ ਪਤਵੰਤੇ ਸੱਜਣਾਂ ਨੂੰ ਉਨ੍ਹਾਂ ਦੀ ਮਾਣਮੱਤੀ ਹਾਜ਼ਰੀ ਅਤੇ ਕੀਮਤੀ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਸਮੇਂ ਡਾ. ਸੁਰਿੰਦਰਪਾਲ ਸੋਫਤ ਦੀ ਮਾਤਾ ਕਮਲੇਸ਼ ਦੇਵੀ, ਅਮਰੀਕ ਸਿੰਘ ਫਰਵਾਹਾ, ਸੇਵਾ ਮੁਕਤ ਪੰਚਾਇਤ ਅਫ਼ਸਰ ਹਰਮੇਲ ਸਿੰਘ, ਮਨਜੀਤ ਸਿੰਘ ਖੱਟਰਾ, ਮਨਿੰਦਰਜੀਤ ਸਿੰਘ ਥਿੰਦ, ਡਾ. ਰੁਪਿੰਦਰ ਅਹਿਮਦਗੜ੍ਹ, ਸਰਜਿੰਦਰਪਾਲ ਵਰਮਾ, ਮਾਸਟਰ ਨਿਰਮਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਆਗੂਆਂ ਨੇ ਲੱਡੂ ਵੰਡੇ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦਾ ਵਰਕਰਾਂ ਵਿਚ ਭਾਰੀ ਉਤਸ਼ਾਹ, ਲੱਡੂ ਵੰਡ ਕੇ ਮਨਾਈ ਖ਼ੁਸ਼ੀ
Ad Position 24