25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ- ਖੰਨਾ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਸੀਨੀਅਰ ਅਕਾਲੀ ਨੇਤਾ ਰਣਜੀਤ ਸਿੰਘ ਖੰਨਾ ਨੇ ਅਕਾਲੀ-ਭਾਜਪਾ ਗਠਜੋੜ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਗਠਜੋੜ ਇਕ ਕੁਦਰਤੀ ਅਤੇ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਗਠਜੋੜ ਹੈ ਜੋ ਦੇਸ਼ ਦੀ ਏਕਤਾ ਅਖੰਡਤਾ ਦੀ ਗਰੰਟੀ ਹੀ ਨਹੀਂ, ਸਗੋਂ ਭਾਰਤ ਅਤੇ ਪੰਜਾਬ ਦੀ ਤਰੱਕੀ ਦਾ ਮੰਤਰ ਵੀ ਹੈ। ਉਨ੍ਹਾਂ ਕਿਹਾ ਕਿ ਉਹ ਹੁਣੇ ਹੀ ਕੈਨਡਾ ਅਤੇ ਹੋਰ ਦੇਸ਼ਾਂ ਦੇ ਪੰਜਾਬੀਆਂ ਨੂੰ ਮਿਲ ਕੇ ਆਏ ਹਨ, ਵਿਦੇਸ਼ਾਂ ਵਿਚ ਵਸਦੇ ਪੰਜਾਬੀ ਦਿਲੋਂ ਚਾਹੁੰਦੇ ਹਨ ਕਿ ਭਾਜਪਾ ਅਤੇ ਅਕਾਲੀ ਦਲ ਦੀ ਸਾਂਝ ਜਰੂਰੀ ਹੈ।

Ad Position 21
No active advertisement
ਰਣਜੀਤ ਸਿੰਘ ਖੰਨਾ 26-11-2026
ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਸੀਨੀਅਰ ਅਕਾਲੀ ਨੇਤਾ ਰਣਜੀਤ ਸਿੰਘ ਖੰਨਾ ਨੇ ਅਕਾਲੀ-ਭਾਜਪਾ ਗਠਜੋੜ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਗਠਜੋੜ ਇਕ ਕੁਦਰਤੀ ਅਤੇ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਗਠਜੋੜ ਹੈ ਜੋ ਦੇਸ਼ ਦੀ ਏਕਤਾ ਅਖੰਡਤਾ ਦੀ ਗਰੰਟੀ ਹੀ ਨਹੀਂ, ਸਗੋਂ ਭਾਰਤ ਅਤੇ ਪੰਜਾਬ ਦੀ ਤਰੱਕੀ ਦਾ ਮੰਤਰ ਵੀ ਹੈ। ਉਨ੍ਹਾਂ ਕਿਹਾ ਕਿ ਉਹ ਹੁਣੇ ਹੀ ਕੈਨਡਾ ਅਤੇ ਹੋਰ ਦੇਸ਼ਾਂ ਦੇ ਪੰਜਾਬੀਆਂ ਨੂੰ ਮਿਲ ਕੇ ਆਏ ਹਨ, ਵਿਦੇਸ਼ਾਂ ਵਿਚ ਵਸਦੇ ਪੰਜਾਬੀ ਦਿਲੋਂ ਚਾਹੁੰਦੇ ਹਨ ਕਿ ਭਾਜਪਾ ਅਤੇ ਅਕਾਲੀ ਦਲ ਦੀ ਸਾਂਝ ਜਰੂਰੀ ਹੈ। ਰਣਜੀਤ ਸਿੰਘ ਖੰਨਾ ਜੋ ਸੀਨੀਅਰ ਅਕਾਲੀ ਨੇਤਾਵਾਂ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ ਦੇ ਬਹੁਤ ਹੀ ਨਜ਼ਦੀਕੀ ਹਨ ਅਤੇ ਰਾਜਸਥਾਨ ਅਕਾਲੀ ਦਲ ਦੇ ਕੋ ਇੰਚਾਰਜ ਹਨ, ਨੇ ਕਿਹਾ ਕਿ ਹੁਣ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ 100 ਤੋਂ ਵੱਧ ਵਿਧਾਨ ਸਭਾ ਸੀਟਾਂ ਜਿੱਤਣ ਦਾ ਦਾਅਵਾ ਇਸ ਵਾਰ ਪੂਰਾ ਹੋਵੇਗਾ, ਕਿਓਂਕਿ ਪੰਜਾਬ ਦੇ ਲੋਕ ਆਪ ਅਤੇ ਕਾਂਗਰਸ ਦੀਆਂ ਪਿਛਲੇ 10 ਸਾਲਾਂ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਪ੍ਰੇਸ਼ਾਨ ਹੋ ਕੇ ਅਕਾਲੀ ਭਾਜਪਾ ਸਰਕਾਰ ਨੂੰ ਯਾਦ ਕਰ ਰਹੇ ਹਨ। ਖੰਨਾ ਨੇ ਕਿਹਾ ਖੰਨਾ ਪੁਲਿਸ ਜਿਲ੍ਹੇ ਦੀਆਂ ਤਿੰਨੇ ਵਿਧਾਨ ਸਭਾ ਹਲਕਿਆਂ ਖੰਨਾ, ਪਾਇਲ ਅਤੇ ਸਮਰਾਲਾ ਵਿਚੋਂ ਅਕਾਲੀ ਭਾਜਪਾ ਗਠਜੋੜ ਦਾ ਜਿੱਤਣਾ ਯਕੀਨੀ ਹੈ।
Ad Position 22
No active advertisement
ਪਿਛਲੀ ਖ਼ਬਰ ਮੋਗਾ ਰੈਲੀ ਵਿਚ ਸ਼ਾਮਿਲ ਹੋਣ ਲਈ ਹਲਕਾ ਗਿੱਲ ਤੋਂ ਵੱਡੇ ਕਾਫ਼ਲੇ ਰਵਾਨਾ ਹੋਣਗੇ- ਐਡਵੋਕੇਟ ਪ੍ਰਿੰਸ ਚੀਮਾ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਆਗੂਆਂ ਨੇ ਲੱਡੂ ਵੰਡੇ
Ad Position 24