25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੋਗਾ ਰੈਲੀ ਵਿਚ ਸ਼ਾਮਿਲ ਹੋਣ ਲਈ ਹਲਕਾ ਗਿੱਲ ਤੋਂ ਵੱਡੇ ਕਾਫ਼ਲੇ ਰਵਾਨਾ ਹੋਣਗੇ- ਐਡਵੋਕੇਟ ਪ੍ਰਿੰਸ ਚੀਮਾ

ਡੇਹਲੋਂ, 25 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਆਮ ਆਦਮੀ ਪਾਰਟੀ ਵਲੋਂ ਅੱਜ 26 ਨਵੰਬਰ ਨੂੰ ਮੋਗਾ ਵਿਖੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਮੀਡੀਅਮ ਇੰਡਸਟਰੀਅਲ ਦੇ ਵਾਈਸ ਚੇਅਰਮੈਨ ਐਡਵੋਕੇਟ ਪਰਮਵੀਰ ਸਿੰਘ ਪ੍ਰਿੰਸ ਚੀਮਾ ਨੇ ਕਿਹਾ ਕਿ ਇਸ ਵਿਸ਼ਾਲ ਰੈਲੀ ਵਿਚ ਵਿਧਾਨ ਸਭਾ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੇ ਕਾਫ਼ਲੇ ਸ਼ਮੂਲੀਅਤ ਕਰਨਗੇ।

Ad Position 21
No active advertisement
ਵਾਈਸ ਚੇਅਰਮੈਨ ਐਡਵੋਕੇਟ ਪਰਮਵੀਰ ਸਿੰਘ ਪ੍ਰਿੰਸ ਚੀਮਾ। 26-11-2026
ਡੇਹਲੋਂ, 25 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਆਮ ਆਦਮੀ ਪਾਰਟੀ ਵਲੋਂ ਅੱਜ 26 ਨਵੰਬਰ ਨੂੰ ਮੋਗਾ ਵਿਖੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਮੀਡੀਅਮ ਇੰਡਸਟਰੀਅਲ ਦੇ ਵਾਈਸ ਚੇਅਰਮੈਨ ਐਡਵੋਕੇਟ ਪਰਮਵੀਰ ਸਿੰਘ ਪ੍ਰਿੰਸ ਚੀਮਾ ਨੇ ਕਿਹਾ ਕਿ ਇਸ ਵਿਸ਼ਾਲ ਰੈਲੀ ਵਿਚ ਵਿਧਾਨ ਸਭਾ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੇ ਕਾਫ਼ਲੇ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਮੋਗਾ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਪਾਰਟੀ ਵਰਕਰਾਂ ਕਾਫ਼ਲਿਆਂ ਦੇ ਰੂਪ ਵਿਚ ਰਵਾਨਾ ਹੋਣਗੇ। ਪ੍ਰਿੰਸ ਚੀਮਾ ਨੇ ਕਿਹਾ ਕਿ 26 ਨਵੰਬਰ ਦੀ ਇਹ ਰੈਲੀ ਆਮ ਆਦਮੀ ਪਾਰਟੀ ਦੀ ਲੋਕਾਂ ਪ੍ਰਤੀ ਵਚਨਬੱਧਤਾ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦਾ ਪ੍ਰਗਟਾਵਾ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕਾ ਗਿੱਲ ਤੋਂ ਜਾਣ ਵਾਲੇ ਵੱਡੇ ਕਾਫ਼ਲੇ ਰੈਲੀ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟਤਾ ਦਾ ਸੰਦੇਸ਼ ਦੇਣਗੇ। ਉਨ੍ਹਾਂ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਤਾਂ ਜੋ ਮੋਗਾ ਵਿਖੇ ਹੋਣ ਵਾਲੀ ਇਹ ਰੈਲੀ ਯਾਦਗਾਰੀ ਸਾਬਤ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਮੇਨ ਚੌਂਕ ਦੇ ਦੁਕਾਨਦਾਰਾਂ ਵਲੋਂ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ- ਖੰਨਾ
Ad Position 24