ਡੇਅਰੀ ਵਿਕਾਸ ਵਿਭਾਗ ਵਲੋਂ ਇਨਾਮ ਵੰਡ ਸਮਾਰੋਹ ਭਲਕੇ
ਲੁਧਿਆਣਾ, 25 ਨਵੰਬਰ (ਜਸਵਿੰਦਰ ਸਿੰਘ)-ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਕਰਵਾਏ ਗਏ ਲੇਖ ਲਿਖਣ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਭਲਕੇ 26 ਨਵੰਬਰ ਨੂੰ ਸਥਾਨਕ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਸਿਲਵਰ ਜੁਬਲੀ ਬਲਾਕ ਵਿਖੇ ਰਾਜ ਪੱਧਰੀ ਇਨਾਮ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਸਮਾਰੋਹ ਵਿਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਲੁਧਿਆਣਾ, 25 ਨਵੰਬਰ (ਜਸਵਿੰਦਰ ਸਿੰਘ)-ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਕਰਵਾਏ ਗਏ ਲੇਖ ਲਿਖਣ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਭਲਕੇ 26 ਨਵੰਬਰ ਨੂੰ ਸਥਾਨਕ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਸਿਲਵਰ ਜੁਬਲੀ ਬਲਾਕ ਵਿਖੇ ਰਾਜ ਪੱਧਰੀ ਇਨਾਮ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਸਮਾਰੋਹ ਵਿਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਰੋਹ ਦੌਰਾਨ ਮੁੱਖ ਮਹਿਮਾਨ ਵਲੋਂ ਮੁਕਾਬਲੇ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਸ਼ੰਸਾ ਪੱਤਰ ਵੰਡੇ ਜਾਣਗੇ। ਕੈਬਨਿਟ ਮੰਤਰੀ ਖੁੱਡੀਆਂ ਦੇ ਨਾਲ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਆਈ.ਏ.ਐਸ. ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ। ਇਹ ਸਮਾਗਮ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਡਾਇਰੈਕਟਰ ਵਰਿਆਮ ਸਿੰਘ ਗਿੱਲ ਦੀ ਯੋਗ ਅਗਵਾਈ ਅਤੇ ਜੁਆਇੰਟ ਡਾਇਰੈਕਟਰ ਡਾ. ਪਰਮਪਾਲ ਸਿੰਘ ਤੇ ਡਿਪਟੀ ਡਾਇਰੈਕਟਰ ਲੁਧਿਆਣਾ ਸੁਰਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਡੇਅਰੀ ਦੇ ਕਿੱਤੇ, ਦੁੱਧ ਦੀ ਮਹੱਤਤਾ ਅਤੇ ਸਹਾਇਕ ਧੰਦਿਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਹ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ ਸੀ।