25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਬਗਲੀ ਕਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਬੀਜਾ, 25 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਪਿੰਡ ਬਗਲੀ ਕਲਾਂ ਦੀਆਂ ਸਮੂਹ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰ ਵੇਲੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅਰਦਾਸ ਕੀਤੀ ਗਈ ਅਤੇ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦੀ ਆਰੰਭਤਾ ਹੋਈ।

Ad Position 21
No active advertisement
ਅਜੀਤ ਡੈਸਕ 26-11-2026
ਬੀਜਾ, 25 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਪਿੰਡ ਬਗਲੀ ਕਲਾਂ ਦੀਆਂ ਸਮੂਹ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰ ਵੇਲੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅਰਦਾਸ ਕੀਤੀ ਗਈ ਅਤੇ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦੀ ਆਰੰਭਤਾ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਇਸ ਨਗਰ ਕੀਰਤਨ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਭਰਵਾਂ ਸਵਾਗਤ: ਗੁਰਦੁਆਰਾ ਨਾਨਕਸਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਨਗਰ ਕੀਰਤਨ ਪਿੰਡ ਅਤੇ ਇਲਾਕੇ ਦੇ ਵੱਖ-ਵੱਖ ਪੜਾਵਾਂ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਬੇਗਮਪੂਰਾ ਸਾਹਿਬ ਅਤੇ ਗੁਰਦੁਆਰਾ ਬਾਬਾ ਨਰਾਇਣ ਜੀ ਵਿਖੇ ਪਹੁੰਚਿਆ। ਇਹਨਾਂ ਸਾਰੇ ਪਵਿੱਤਰ ਅਸਥਾਨਾਂ ਅਤੇ ਰਸਤੇ ਵਿੱਚ ਵੱਖ-ਵੱਖ ਥਾਵਾਂ ’ ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਪੰਥ ਪ੍ਰਸਿੱਧ ਰਾਗੀ ਜੱਥੇ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ, ਉਦਾਸੀਆਂ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਤੁੱਟ ਲੰਗਰ: ਸ਼ਰਧਾਲੂਆਂ ਵੱਲੋਂ ਸੰਗਤਾਂ ਦੀ ਸੇਵਾ ਲਈ ਥਾਂ-ਥਾਂ ਚਾਹ-ਪਕੌੜੇ, ਸਮੋਸਿਆ, ਫ਼ਲਾਂ ਅਤੇ ਗੁਰੂ ਕੇ ਲੰਗਰ ਦੇ ਅਤੁੱਟ ਭੰਡਾਰੇ ਲਗਾਏ ਗਏ। ਗੁਰਦੁਆਰਾ ਬੇਗਮਪੁਰਾ ਬਾਬਾ ਸੁਰਜੀਤ ਸਿੰਘ ਬਗਲੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ 26 ਨਵੰਬਰ ਨੂੰ ਸੰਵਿਧਾਨ ਰੱਖਿਆ ਮਾਰਚ ਜਿਲ੍ਹਾ ਪ੍ਰਧਾਨ ਲੱਖਾ ਦੀ ਅਗਵਾਈ ਵਿਚ ਕੱਢੇਗੀ ਅਗਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ‘ਗੁਰੂ ਨਾਨਕ ਸਾਹਿਬ ਦਾ ਵਿਦਿਅਕ ਫ਼ਲਸਫ਼ਾ’ ਪੁਸਤਕ ਦਾ ਰਸਮੀ ਲੋਕ ਅਰਪਣ
Ad Position 24