25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

ਰਾੜਾ ਸਾਹਿਬ, 25 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਬਹੁਤ ਹੀ ਸਰਧਾ-ਸਤਿਕਾਰ ਨਾਲ ਮਨਾਇਆ ਗਿਆ। ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਢਾਡੀ ਦਰਬਾਰ ਸਜਾਇਆ ਗਿਆ, ਜਿਸ ਵਿਚ ਭਾਈ ਬਲਦੇਵ ਸਿੰਘ ਬਿੱਲੂ ਸ਼ੰਕਰ ਤੇ ਗੁਰਚਰਨ ਸਿੰਘ ਗੁਰਮ ਦੇ ਜਥੇ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸਕ ਢਾਡੀ ਵਾਰਾਂ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ ਉਸ ਤੋਂ ਬਾਅਦ ਨਸੀਬ ਚੰਦ ਯਮਲਾ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਦੀਆਂ ਪਵਿੱਤਰ ਰਚਨਾਵਾਂ ਤਰੰਨਮ ਵਿੱਚ ਗਾ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਰਾੜਾ ਸਾਹਿਬ, 25 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਬਹੁਤ ਹੀ ਸਰਧਾ-ਸਤਿਕਾਰ ਨਾਲ ਮਨਾਇਆ ਗਿਆ। ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਢਾਡੀ ਦਰਬਾਰ ਸਜਾਇਆ ਗਿਆ, ਜਿਸ ਵਿਚ ਭਾਈ ਬਲਦੇਵ ਸਿੰਘ ਬਿੱਲੂ ਸ਼ੰਕਰ ਤੇ ਗੁਰਚਰਨ ਸਿੰਘ ਗੁਰਮ ਦੇ ਜਥੇ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸਕ ਢਾਡੀ ਵਾਰਾਂ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ ਉਸ ਤੋਂ ਬਾਅਦ ਨਸੀਬ ਚੰਦ ਯਮਲਾ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਦੀਆਂ ਪਵਿੱਤਰ ਰਚਨਾਵਾਂ ਤਰੰਨਮ ਵਿੱਚ ਗਾ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਸਮੇਂ ਭਾਈ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਨੇ ਧਾਰਮਿਕ ਵਿਚਾਰਾਂ ਦੀ ਸਾਂਝ ਪਾਈ। ਮੰਚ ਸੰਚਾਲਨ ਦੀ ਜਿੰਮੇਵਾਰੀ ਬੰਤ ਸਿੰਘ ਘੁਡਾਣੀ ਵੱਲੋਂ ਨਿਭਾਈ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਬਲਵੀਰ ਸਿੰਘ, ਸਾਬਕਾ ਸਰਪੰਚ ਗੁਰਮੁੱਖ ਸਿੰਘ, ਡਾਕਟਰ ਸੁਖਮਿੰਦਰ ਸਿੰਘ, ਜਸਪ੍ਰੀਤ ਸਿੰਘ ਜੱਸ, ਸੁਖਦੇਵ ਸਿੰਘ, ਲਛਮਣ ਸਿੰਘ, ਪਵਨਦੀਪ ਸਿੰਘ, ਸੁਖਪ੍ਰੀਤ ਸਿੰਘ, ਦਰਸ਼ਨ ਸਿੰਘ, ਡਾਕਟਰ ਹਰਜੋਤ ਸਿੰਘ, ਮਿਸਤਰੀ ਰਾਜਵੰਤ ਸਿੰਘ, ਮਿਸਤਰੀ ਗੋਨੀ ਸਿੰਘ, ਬੀਬੀ ਵਿੰਦਰ ਕੌਰ, ਜਥੇਦਾਰ ਦੀਦਾਰ ਸਿੰਘ, ਨਛੱਤਰ ਸਿੰਘ, ਹਰਨੇਕ ਸਿੰਘ, ਆਲਮਜੀਤ ਸਿੰਘ, ਜਸਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਸਨ। ਅਖੀਰ ਵਿਚ ਸੰਗਤ ਲਈ ਚਾਹ ਪਕੋੜੇ ਤੇ ਮਠਿਆਈ ਦੇ ਲੰਗਰ ਅਤੁੱਟ ਵਰਤਾਏ ਗਏ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ’ਤੇ ਜਾਵੇਗਾ- ਮਾਂਗਟ, ਮਿੱਠੇਵਾਲ ਅਗਲੀ ਖ਼ਬਰ ਨਗਰ ਕੌਂਸਲ ਨੇ ਖ਼ਤਰਨਾਕ ਤਾਰਾਂ ਘਰਾਂ ਤੋਂ ਹਟਾਉਣ ਲਈ ਬਿਜਲੀ ਬੋਰਡ ਨੂੰ 22 ਲੱਖ ਰੁਪਏ ਦਿੱਤੇ
Ad Position 24