25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ’ਤੇ ਜਾਵੇਗਾ- ਮਾਂਗਟ, ਮਿੱਠੇਵਾਲ

ਮਾਛੀਵਾੜਾ ਸਾਹਿਬ, 25 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਪੰਜਾਬ ਦਾ ਹਰੇਕ ਵਰਗ ਚਾਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਆਵੇ ਅਤੇ ਵਿਕਾਸ ਪੱਖੋਂ ਤੇ ਕਰਜ਼ੇ ਵਿਚ ਡੁੱਬਿਆ ਸੂਬਾ ਤਰੱਕੀ ਦੀਆਂ ਲੀਹਾਂ ’ਤੇ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਯੂਥ ਅਕਾਲੀ ਦਲ ਦੇ ਕੌਮੀ ਕਾਰਜਕਾਰੀ ਪ੍ਰਧਾਨ ਹਰਜੋਤ ਸਿੰਘ ਮਾਂਗਟ ਅਤੇ ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ। 26-11-2026
ਮਾਛੀਵਾੜਾ ਸਾਹਿਬ, 25 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਪੰਜਾਬ ਦਾ ਹਰੇਕ ਵਰਗ ਚਾਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਆਵੇ ਅਤੇ ਵਿਕਾਸ ਪੱਖੋਂ ਤੇ ਕਰਜ਼ੇ ਵਿਚ ਡੁੱਬਿਆ ਸੂਬਾ ਤਰੱਕੀ ਦੀਆਂ ਲੀਹਾਂ ’ਤੇ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਦੋਵੇਂ ਹੀ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਉਣ ਵਾਲੀ ਸਰਕਾਰ ਇਸ ਗੱਠਜੋੜ ਦੀ ਹੀ ਬਣਨੀ ਤੈਅ ਹੈ। ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨਾਲ ਗੱਠਜੋੜ ਕਰ ਕੇ ਬੜਾ ਵੱਡਾ ਇਤਿਹਾਸਕ ਫ਼ੈਸਲਾ ਲਿਆ ਹੈ। ਕੌਮੀ ਕਾਰਜਕਾਰੀ ਪ੍ਰਧਾਨ ਹਰਜੋਤ ਮਾਂਗਟ ਤੇ ਐਡਵੋਕੇਟ ਗੁਰਜੀਤ ਮਿੱਠੇਵਾਲ ਹਲਕਾ ਸਮਰਾਲਾ ਵਿਚ ਸਮੂਹ ਅਕਾਲੀ ਅਤੇ ਭਾਜਪਾ ਵਰਕਰ ਇੱਕਜੁੱਟ ਹੋ ਕੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰ ਇਹ ਚੋਣਾਂ ਸ਼ਾਨ ਨਾਲ ਜਿੱਤਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਧਰਮਸਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ
Ad Position 24